13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਜਬਰ ਜਨਾਹ ਦਾ ਸ਼ਿਕਾਰ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ <br/>

Ad Position 21
No active advertisement
ਅਜੀਤ ਡੈਸਕ 08-03-2026
ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਦੀਪਕ ਸੋਨੀ ਅਤੇ ਬਬਨ ਠਾਕੁਰ ਵਾਸੀ ਮਿਹਰਬਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਲੜਕੀ ਨੇ ਪੇਟ ਵਿਚ ਦਰਦ ਬਾਰੇ ਦੱਸਿਆ ਤਾਂ ਉਹ ਉਸ ਨੂੰ ਡਾਕਟਰ ਪਾਸ ਲੈ ਗਏ | ਡਾਕਟਰ ਵਲੋਂ ਉਸ ਦੇ ਗਰਭਵਤੀ ਹੋਣ ਬਾਰੇ ਦੱਸਿਆ ਗਿਆ ਅਤੇ ਕੁੱਝ ਦੇਰ ਬਾਅਦ ਲੜਕੀ ਨੇ ਇਕ ਬੱਚੇ ਨੂੰ ਜਨਮ ਦਿੱਤਾ | ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਕਥਿਤ ਦੋਸ਼ੀ ਦੀਪਕ ਸੋਨੀ ਦੀ ਬਿਲਡਿੰਗ ਮਟੀਰੀਅਲ ਦੀ ਦੁਕਾਨ ਖਾਸੀਆਂ ਰੋਡ 'ਤੇ ਕੰਮ ਕਰਦੀ ਸੀ, ਜਿੱਥੇ ਕਿ ਮਾਲਕ ਦੀਪਕ ਸੋਨੀ ਅਤੇ ਉਸ ਦੇ ਦੋਸਤ ਬਬਨ ਠਾਕੁਰ ਨੇ ਕਈ ਵਾਰ ਉਸ ਦੀ ਲੜਕੀ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕੀਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਂ ਬਗਲਾਮੁਖੀ ਦੀ ਸ਼ਰਨ 'ਚ ਆਉਣ ਨਾਲ ਸਾਰੇ ਕਾਰਜ ਸੰਪੰਨ ਹੋ ਜਾਂਦੇ ਹਨ-ਮਹੰਤ ਪ੍ਰਵੀਨ <br/> ਅਗਲੀ ਖ਼ਬਰ ਵਜ਼ਨੀ ਸਰੀਰ ਵਾਲੇ ਰੋਗੀ ਵੀ ਰੋਬੋਟ ਨਾਲ ਗੋਡਿਆਂ ਦੇ ਆਪੇ੍ਰਸ਼ਨ ਆਸਾਨੀ ਨਾਲ ਕਰਵਾ ਸਕਦੇ ਹਨ-ਡਾ. ਪਾਸੀ <br/>
Ad Position 24