14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਰਾਣਾ ਹਸਪਤਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਗਰਭਵਤੀ ਮਹਿਲਾਵਾਂ ਲਈ ਜਾਗਰੂਕਤਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 08-03-2026
ਲੁਧਿਆਣਾ, 7 ਮਾਰਚ (ਡਾ. ਤਰਲੋਚਨ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਰਾਣਾ ਹਸਪਤਾਲ ਵਿਖੇ ਗਰਭਵਤੀ ਮਹਿਲਾਵਾਂ ਦੇ ਲਈ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਸੁਰੱਖਿਅਤ ਗਰਭ ਅਵਸਥਾ, ਨਵਜਨਮੇ ਬੱਚੇ ਦੀ ਠੀਕ ਦੇਖਭਾਲ ਅਤੇ ਮਾਂ ਦੀ ਸਿਹਤ ਬਾਰੇ ਸਹੀ ਜਾਣਕਾਰੀ ਦੇਣਾ ਸੀ | ਇਸ ਮੌਕੇ ਹਸਪਤਾਲ ਦੇ ਔਰਤ ਰੋਗਾਂ ਦੇ ਵਿਭਾਗ ਦੇ ਮੁਖੀ ਅਤੇ ਆਈ.ਵੀ.ਐਫ. ਮਾਹਿਰ ਡਾ. ਵਿਜੇਦੀਪ ਕੌਰ ਨੇ ਗਰਭ ਅਵਸਥਾ ਦੌਰਾਨ ਹੋਣ ਵਾਲੇ ਆਮ ਲੱਛਣਾਂ ਅਤੇ ਉਨ੍ਹਾਂ ਖ਼ਤਰਨਾਕ ਨਿਸ਼ਾਨੀਆਂ ਬਾਰੇ ਦੱਸਿਆ, ਜਿਨ੍ਹਾਂ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ | ਉਨ੍ਹਾਂ ਗਰਭਵਤੀ ਮਹਿਲਾਵਾਂ ਨੂੰ ਸਮੇਂ ਸਮੇਂ 'ਤੇ ਆਪਣੀ ਜਾਂਚ ਕਰਵਾਉਣ, ਪੌਸ਼ਟਿਕ ਖੁਰਾਕ ਖਾਣ ਅਤੇ ਡਾਕਟਰੀ ਸਲਾਹ ਮੰਨਣ ਦੇ ਮਹੱਤਵ 'ਤੇ ਜ਼ੋਰ ਦਿੱਤਾ | ਇਸ ਮੌਕੇ ਬੱਚਿਆਂ ਦੇ ਮਾਹਿਰ ਡਾ. ਹਿਮਾਂਸ਼ੂ ਆਨੰਦ ਨੇ ਨਵਜੰਮੇ ਬੱਚੇ ਦੀ ਸੰਭਾਲ, ਮਾਂ ਦੇ ਦੁੱਧ ਦੀ ਅਹਿਮੀਅਤ, ਟੀਕਾਕਰਨ ਤੇ ਸਫ਼ਾਈ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ | ਫਿਜੀਓਥੈਰੇਪਿਸਟ ਡਾ. ਦਿਵਿਤਾ ਨੇ ਗਰਭ ਅਵਸਥਾ ਦੌਰਾਨ ਕੀਤੀ ਜਾਣ ਵਾਲੀ ਸੁਰੱਖਿਅਤ ਕਸਰਤ ਬਾਰੇ ਦੱਸਿਆ ਤੇ ਕਿਹਾ ਕਿ ਨਿਯਮਤ ਕਸਰਤ ਕਰਨ ਨਾਲ ਸਾਧਾਰਨ ਡਿਲਿਵਰੀ ਵਿਚ ਮਦਦ ਮਿਲਦੀ ਹੈ ਅਤੇ ਡਿਲਿਵਰੀ ਤੋਂ ਬਾਅਦ ਸਰੀਰ ਜਲਦੀ ਠੀਕ ਹੁੰਦਾ ਹੈ | ਇਸ ਮੌਕੇ ਮਹਿਲਾਵਾਂ ਲਈ ਮਨੋਰੰਜਕ ਖੇਡਾਂ ਅਤੇ ਸਵਾਲ ਜਵਾਬ ਦਾ ਪ੍ਰੋਗਰਾਮ ਵੀ ਰੱਖਿਆ ਗਿਆ, ਜਿਸ ਨਾਲ ਇਹ ਸਮਾਗਮ ਜਾਣਕਾਰੀ ਭਰਪੂਰ ਬਣਿਆ | ਇਸ ਮੌਕੇ ਰਾਣਾ ਹਸਪਤਾਲ ਦੇ ਡਾਇਰੈਕਟਰ ਡਾ. ਬ੍ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਮਹਿਲਾ ਦਿਵਸ ਮੌਕੇ ਕੀਤਾ ਗਿਆ ਇਹ ਉਪਰਾਲਾ ਮਹਿਲਾਵਾਂ ਦੀ ਸਿਹਤ ਪ੍ਰਤੀ ਹਸਪਤਾਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਵਿਧਾਇਕ ਸਰਾਰੀ ਨੇ ਸਰਬ ਸੰਮਤੀ ਵਾਲੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਦੇ ਚੈੱਕ <br/> ਅਗਲੀ ਖ਼ਬਰ ਭੱਠਾ ਕਾਰੋਬਾਰੀਆਂ ਨੇ ਕੋਲੇ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਕੀਤੀ ਮੀਟਿੰਗ <br/>
Ad Position 24