ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੈਰੋਈਨ ਸਮੇਤ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਸਚਿਨ ਕੁਮਾਰ ਵਾਸੀ ਸੰਧੂ ਕਾਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢ ਦੂਜੇ ਮਾਮਲੇ ਵਿਚ ਪੁਲਿਸ ਨੇ ਪ੍ਰਦੀਪ ਸਿੰਘ ਵਾਸੀ ਟਰਾਂਸਪੋਰਟ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਸਾਢੇ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢ ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਯੋਗੇਸ਼ ਕੁਮਾਰ ਵਾਸੀ ਜਵਾਲਾ ਸਿੰਘ ਚੌਕ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਬਰ ਕੀਤੀ ਹੈ¢ ਪੁਲਿਸ ਵਲੋਂ ਸਾਜਨ ਵਾਸੀ ਰਾਂਚੀ ਕਾਲੋਨੀ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢ ਪੁਲਿਸ ਨੇ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ¢ ਥਾਣਾ ਹੈਬੋਵਾਲ ਦੀ ਪੁਲਿਸ ਨੇ ਵੀ ਦੀਪਕ ਚÏਹਾਨ ਵਾਸੀ ਚੰਦਰ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢ ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ |