ਆਲਮਗੀਰ, 8 ਮਾਰਚ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਨਵ ਨਿਯੁਕਤ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ | ਇਸ ਮੌਕੇ ਮੈਂਬਰ ਜਥੇਦਾਰ ਆਲਮਗੀਰ ਨੇ ਹਲਕਾ ਇੰਚਾਰਜ ਸਿੰਮਕ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮੈਂਬਰ ਜਥੇਦਾਰ ਆਲਮਗੀਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੂਰ ਅੰਦੇਸ਼ੀ ਸੋਚ ਦਾ ਪ੍ਰਗਟਾਵਾ ਕਰਦਿਆਂ ਹਲਕੇ ਨੂੰ ਸੂਝਵਾਨ ਆਗੂ ਦੇ ਕੇ ਵਰਕਰਾਂ ਦਾ ਮਨੋਬਲ ਉੱਚਾ ਚੁੱਕਿਆ ਹੈ, ਕਿਉਂਕਿ ਹਲਕਾ ਇੰਚਾਰਜ ਤੋਂ ਬਿਨਾਂ ਹਲਕਾ ਸੁੰਨਾ ਅਤੇ ਵਰਕਰ ਡਾਵਾਂਡੋਲ ਫਿਰ ਰਹੇ ਸਨ | ਉਨ੍ਹਾਂ ਨੇ ਆਗਾਮੀ 2027 ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਅਤੇ ਪੰਜਾਬ ਦੇ ਹੱਕ ਸ. ਬਾਦਲ ਅਤੇ ਖੇਤਰੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ | ਉਪਰੰਤ ਨਵ ਨਿਯੁਕਤ ਇੰਚਾਰਜ ਸਾਬਕਾ ਜੱਜ ਸਿੰਮਕ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੂਹ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪਾਰਟੀ ਦੀ ਸਰਕਾਰ ਦੇ ਗਠਨ ਲਈ ਵਰਕਰਾਂ ਨੂੰ ਜਾਗਰੂਕ ਕਰਨ ਸਬੰਧੀ ਹਲਕੇ ਵਿਚ ਮੀਟਿੰਗਾਂ ਦਾ ਦੌਰ ਜੰਗੀ ਪੱਧਰ 'ਤੇ ਆਰੰਭ ਕਰਨਗੇ ਤਾਂ ਜੋ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦੇ ਭਵਿੱਖ ਨੂੰ ਸੰਭਾਲਿਆ ਜਾ ਸਕੇ | ਇਸ ਮੌਕੇ ਗੁਰਦੀਪ ਸਿੰਘ ਰਾਜੂ ਆਲਮਗੀਰ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਜਸਬੀਰ ਸਿੰਘ ਆਲਮਗੀਰ ਰਾਮਸ਼ਰਨ ਸਿੰਘ ਸ਼ਰਨਾ, ਐਡਵੋਕੇਟ ਹਰਮਨ ਸਿੰਘ ਆਲਮਗੀਰ, ਪ੍ਰਧਾਨ ਨਗਿੰਦਰ ਸਿੰਘ ਬਿੱਟੂ, ਪ੍ਰਧਾਨ ਰਘਵੀਰ ਸਿੰਘ ਥਰੀਕੇ, ਕੁਲਵਿੰਦਰ ਸਿੰਘ ਕਾਲਾ ਆਲਮਗੀਰ, ਜਥੇਦਾਰ ਸੁੱਖਾ, ਰਾਗੀ ਹਰਨੇਕ ਸਿੰਘ, ਰਾਗੀ ਗੱਜਣ ਸਿੰਘ, ਸੋਨੀ ਪੰਡਿਤ, ਕਸ਼ਮੀਰਾ ਸਿੰਘ, ਜੀਤ ਸਿੰਘ ਆਲਮਗੀਰ, ਮੀਤਾ ਥਰੀਕੇ ਕਾਕਾ ਅਮਨ ਪਾਰਕ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |