ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)- 'ਪੰਥ ਬਚਾਓ-ਪੰਜਾਬ ਬਚਾਓ' ਮਾਲਵਾ ਪੰਥਕ ਕਾਨਫ਼ਰੰਸ ਮੱਤੇਵਾੜਾ ਦੇ ਸੰਬੰਧ ਵਿਚ ਹੋਈ ਮੀਟਿੰਗ 'ਚ ਪਿ੍ਥੀਪਾਲ ਸਿੰਘ ਬਟਾਲਾ ਮੈਂਬਰ ਕੋਰ ਕਮੇਟੀ, ਜਥੇਦਾਰ ਜਸਵੰਤ ਸਿੰਘ ਚੀਮਾ ਸੀਨੀਅਰ ਆਗੂ, ਰੌਸ਼ਨ ਸਿੰਘ ਸਾਗਰ, ਭੋਲਾ ਸਿੰਘ ਮੰਗਲੀ, ਪ੍ਰਹਲਾਦ ਸਿੰਘ, ਹਰਮੀਤ ਸਿੰਘ, ਕਮਲਪ੍ਰੀਤ ਸਿੰਘ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਪਿੰਡ ਮਾਛੀਆ ਕਲਾਂ ਦੇ ਨੌਜਵਾਨ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਅਤੇ ਮੀਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਪਿੰਡ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਨÏਜਵਾਨ ਧਲਵਿੰਦਰ ਸਿੰਘ ਦੀ ਅਗਵਾਈ ਵਿਚ 21 ਮੈਂਬਰੀ ਕਮੇਟੀ ਬਣਾਈ ਗਈ ਅਤੇ ਪਾਰਟੀ ਵਿਚ ਸ਼ਾਮਿਲ ਹੋਏ ਨÏਜਵਾਨਾਂ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਿਚ ਚੱਲਣ ਦਾ ਪ੍ਰਣ ਕੀਤਾ ਅਤੇ ਇਸ ਮÏਕੇ ਸਾਰਿਆਂ ਨੇ ਭਾਈ ਅੰਮਿ੍ਤਪਾਲ ਸਿੰਘ ਤੇ ਲਗਾਈ ਗਈ ਐਨ.ਐਸ.ਏ. ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ¢ ਇਸ ਮÏਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿ੍ਥੀਪਾਲ ਸਿੰਘ ਬਟਾਲਾ ਨੇ ਆਖਿਆ ਕਿ ਆਉਣ ਵਾਲੀ 22 ਮਾਰਚ ਨੂੰ 'ਪੰਥ ਬਚਾਓ-ਪੰਜਾਬ ਬਚਾਓ' ਮਾਲਵਾ ਪੰਥਕ ਕਾਨਫ਼ਰੰਸ ਮੱਤੇਵਾੜਾ ਦਾਣਾ ਵਿਖੇ ਰੱਖੀ ਗਈ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਜ਼ਿਲ੍ਹਾ ਲੁਧਿਆਣਾ ਤੋਂ ਪਾਰਟੀ ਵਰਕਰ ਅਹੁਦੇਦਾਰ ਨÏਜਵਾਨ ਬੀਬੀਆਂ ਭੈਣਾਂ ਬਜ਼ੁਰਗ ਪਹੁੰਚ ਰਹੇ ਹਨ¢ ਉਨ੍ਹਾਂ ਕਿਹਾ ਕਿ ਇਸ ਕਾਨਫ਼ਰੰਸ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਪੰਜਾਬ ਵਾਸੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਫਲ ਬਣਾਉਣ ਦੇ ਲਈ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਭਰਮੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਇਕ ਪਿੰਡ ਵਿਚ ਜਾ ਕੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਜਿੱਥੇ 22 ਮਾਰਚ ਨੂੰ ਹੋਣ ਵਾਲੀ ਮਾਲਵਾ ਰੈਲੀ ਸਬੰਧੀ ਲੋਕਾਂ ਨੂੰ ਲਾਮਬੰਦ ਕੀਤਾ ਜਾ ਸਕੇ | 21 ਮੈਂਬਰੀ ਕਮੇਟੀ ਪੂਰੇ ਪਿੰਡ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਏਗੀ | ਉਨ੍ਹਾਂ ਕਿਹਾ ਕਿ ਅੱਜ ਪਿੰਡ ਮਾਛੀਆਂ ਕਲਾਂ ਵਿਖੇ ਜਿੱਥੇ 22 ਮਾਰਚ ਦੀ ਰੈਲੀ ਸਬੰਧੀ ਮੀਟਿੰਗ ਕੀਤੀ ਗਈ, ਉਥੇ ਹੀ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਨੌਜਵਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ, ਉਥੇ ਹੀ ਇਸ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਚੀਮਾ ਨੇ ਆਖਿਆ ਕਿ ਪਿੰਡ ਮਾਛੀਆਂ ਕਲਾਂ ਵਿਖੇ ਅਨੇਕਾਂ ਪਰਿਵਾਰਾਂ ਨੇ ਅੱਜ ਪਾਰਟੀ ਦਾ ਪੱਲਾ ਫੜਿਆ ਹੈ ਅਤੇ ਭਰੋਸਾ ਦਵਾਇਆ ਹੈ ਕਿ 22 ਮਾਰਚ ਨੂੰ ਹੋਣ ਵਾਲੀ ਰੈਲੀ ਵਿਚ ਵੱਧ ਚੜ ਕੇ ਹਿੱਸਾ ਲੈਣਗੇ¢ ਇਸ ਮÏਕੇ 21 ਮੈਂਬਰੀ ਕਮੇਟੀ ਵਿਚ ਨੌਜਵਾਨ ਪਲਵਿੰਦਰ ਸਿੰਘ, ਪ੍ਰਲਾਦ ਸਿੰਘ, ਜਰਨੈਲ ਸਿੰਘ, ਬੂਟਾ ਸਿੰਘ, ਮਨਪ੍ਰੀਤ ਸਿੰਘ, ਗੁਰਮੁਖ ਸਿੰਘ, ਬਾਬਾ ਬੂਟਾ ਸਿੰਘ, ਸਤਨਾਮ ਸਿੰਘ, ਬਾਬਾ ਰਵੇਲ ਸਿੰਘ, ਜਥੇਦਾਰ ਕਰਨੈਲ ਸਿੰਘ, ਗਗਨਦੀਪ ਸਿੰਘ, ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ, ਨਵਪ੍ਰੀਤ ਸਿੰਘ, ਬੂਟਾ ਸਿੰਘ, ਕਮਲ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਿਲ ਹੋਏ |