ਸ਼ੱਕੀ ਹਾਲਾਤ 'ਚ ਈ ਰਿਕਸ਼ਾ ਚਾਲਕ ਦੀ ਮੌਤ
ਅਜੀਤ ਡੈਸਕ
10-03-2026
ਲੁਧਿਆਣਾ, 9 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਪਾਲ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਈ ਰਿਕਸ਼ਾ ਚਾਲਕ ਦੀ ਮੌਤ ਹੋ ਗਈ ਹੈ | ਅੱਜ ਸਵੇਰੇ ਜਦੋਂ ਕੁੱਝ ਲੋਕਾਂ ਨੇ ਚਾਲਕ ਦੀ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਹਾਲ ਦੀ ਘੜੀ ਮਿ੍ਤਕ ਦੀ ਸ਼ਨਾਖਤ ਨਹੀਂ ਕੀਤੀ ਜਾ ਸਕੀ ਹੈ | ਲਾਸ਼ ਦੇ ਨੇੜੇ ਸਰਿੰਜ ਅਤੇ ਕੁੱਝ ਹੋਰ ਸਾਮਾਨ ਵੀ ਪਿਆ ਸੀ, ਜਿਸ ਤੋਂ ਸ਼ੱਕ ਕੀਤਾ ਜਾ ਰਿਹਾ ਹੈ ਕਿ ਉਸ ਦੀ ਮੌਤ ਜ਼ਿਆਦਾ ਨਸ਼ਾ ਕਰਨ ਕਰਕੇ ਹੋਈ ਲੱਗਦੀ ਹੈ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਮਿ੍ਤਕ ਦੀ ਸ਼ਨਾਖਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |