15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੂਬਾ ਪ੍ਰਧਾਨ ਲਾਦੀਆਂ ਨੇ 70 ਨਵੀਆਂ ਇਕਾਈਆਂ ਦਾ ਗਠਨ ਕਰਕੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 10-03-2026
ਲਾਡੋਵਾਲ, 9 ਫਰਵਰੀ (ਬਲਬੀਰ ਸਿੰਘ ਰਾਣਾ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸੂਬਾ ਪ੍ਰਧਾਨ ਹਰਨੇਕ ਸਿੰਘ ਲਾਦੀਆਂ ਦੀ ਅਗਵਾਈ ਹੇਠ ਜਥੇਬੰਦੀ ਦਾ ਵੱਡਾ ਇਕੱਠ ਉਨ੍ਹਾਂ ਦੇ ਗ੍ਰਹਿ ਪਿੰਡ ਲਾਦੀਆਂ ਕਲਾਂ ਵਿਖੇ ਹੋਇਆ | ਇਸ ਮÏਕੇ ਵੱਖ-ਵੱਖ ਕਿਸਾਨ ਜਥੇਬੰਦੀ ਦੇ ਬੁਲਾਰਿਆਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਪ੍ਰਧਾਨ ਲਾਦੀਆਂ ਵਲੋਂ ਕਿਸਾਨ ਜਥੇਬੰਦੀ ਨੂੰ ਬੜੀ ਇਮਾਨਦਾਰੀ ਅਤੇ ਤਨਦੇਹੀ ਨਾਲ ਚਲਾਇਆ ਜਾ ਰਿਹਾ ਹੈ, ਜਿਸ ਸਦਕਾ ਕਿਸਾਨ ਜਥੇਬੰਦੀ ਬੁਲੰਦੀਆਂ ਨੂੰ ਸਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਦੇ ਨਾਲ ਕੇਂਦਰ ਸਰਕਾਰ ਜਾਂ ਪੰਜਾਬ ਸਰਕਾਰ ਕੋਈ ਵੀ ਵਧੀਕੀ ਕਰਦੀ ਹੈ ਤਾਂ ਸਾਡੀ ਜਥੇਬੰਦੀ ਸਰਕਾਰ ਦੇ ਖ਼ਿਲਾਫ਼ ਧਰਨਾ ਵੀ ਦੇਵੇਗੀ ਅਤੇ ਪੀੜਤ ਧਿਰ ਨੂੰ ਇਨਸਾਫ਼ ਦਿਵਾਉਣ ਲਈ ਨਾਲ ਵੀ ਖੜੇਗੀ | ਇਸ ਮÏਕੇ ਸੂਬਾ ਪ੍ਰਧਾਨ ਹਰਨੇਕ ਸਿੰਘ ਲਾਦੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ 70 ਪਿੰਡਾਂ ਦੀਆਂ ਇਕਾਈਆਂ ਦਾ ਗਠਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਕੇ ਜਥੇਬੰਦੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮÏਕੇ ਨਵੇਂ ਚੁਣੇ ਇਕਾਈ ਦੇ ਅਹੁਦੇਦਾਰਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਜੋ ਸਾਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀ ਸੇਵਾ ਕਰਨ ਦਾ ਮÏਕਾ ਦਿੱਤਾ ਗਿਆ ਹੈ, ਅਸੀਂ ਉਸ ਨੂੰ ਆਖ਼ਰੀ ਸਾਹ ਤੱਕ ਇਮਾਨਦਾਰੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਾਂਗੇ | ਇਸ ਮÏਕੇ ਰਾਜਵੀਰ ਸਿੰਘ ਭਲੂਰੀਆ, ਮੀਤ ਪ੍ਰਧਾਨ ਜਸਪਾਲ ਸਿੰਘ ਜੱਸਾ ਨੂਰਪੁਰ ਬੇਟ, ਜ਼ਿਲ•ਾ ਪ੍ਰਧਾਨ ਮੰਗਲ ਸਿੰਘ, ਪ੍ਰਧਾਨ ਸੁਰਜੀਤ ਸਿੰਘ ਤਲਵੰਡੀ, ਪੈੱ੍ਰਸ ਸਕੱਤਰ ਜਗਜੀਤ ਸਿੰਘ ਬੱਬੂ, ਜਥੇਦਾਰ ਭਰਪੂਰ ਸਿੰਘ ਧਾਂਦਰਾ ਨੇ ਨਵ ਨਿਯੁਕਤ ਅਹੁਦੇਦਾਰਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਨੇਕ ਦਿਲੀ ਨਾਲ ਕੰਮ ਕਰਨ ਲਈ ਕਿਹਾ | ਇਸ ਮÏਕੇ ਗੁਰਮੇਲ ਸਿੰਘ ਭੱਠਾ ਧੂਹਾ, ਸਰਪੰਚ ਸੇਵਾ ਸਿੰਘ ਖਹਿਰਾ ਬੇਟ, ਰਹਿਮਤ ਅਲੀ, ਕੁਲਵਿੰਦਰ ਸਿੰਘ, ਗੁਰਪਾਲ ਸਿੰਘ ਜÏਹਲ, ਨਿਸ਼ਾਨ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਟਰੰਪ ਤੇ ਨੇਤਨਯਾਹੂ ਦੇ ਪੁਤਲੇ ਸਾੜੇ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਫ਼ਿਰੋਜ਼ਪੁਰ ਮੁੱਖ ਮਾਰਗ ਕੀਤਾ ਜਾ...
Ad Position 24