16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਖੱਟੀਆਂ-ਮਿੱਠੀਆਂ ਯਾਦਾਂ ਲੈ ਕੇ ਵਿਦਾ ਹੋਏ ਸਾੲੀਂ ਪਬਲਿਕ ਸਕੂਲ ਦੇ ਵਿਦਿਆਰਥੀ <br/>

Ad Position 21
No active advertisement
ਅਜੀਤ ਡੈਸਕ 10-03-2026
ਡਾਬਾ/ਲੁਹਾਰਾ, 9 ਮਾਰਚ (ਕੁਲਵੰਤ ਸਿੰਘ ਸੱਪਲ)-ਸਥਾਨਕ ਸਾਈ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਇਸ ਵਿਦਾਇਗੀ ਪਾਰਟੀ ਮੌਕੇ ਮਾਹੌਲ ਨੂੰ ਖੁਸ਼ਨੁਮਾ ਬਣਾਉਣ ਲਈ ਵਿਦਿਆਰਥੀਆਂ ਨੇ ਸ਼ਾਨਦਾਰ ਰੰਗਾਰੰਗ ਪੰਜਾਬੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪ੍ਰੋਗਰਾਮ ਮੌਕੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਮਿੱਠੀ ਨੋਕ ਝੋਕ ਦਾ ਸਭ ਨੇ ਖੂਬ ਆਨੰਦ ਮਾਣਿਆ | 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਵਲੋਂ 'ਹੱਸਦਾ ਵੱਸਦਾ ਰਸਦਾ ਰੱਖੀਂ' ਗੀਤ 'ਤੇ ਕੀਤੇ ਗਏ ਪ੍ਰਦਰਸ਼ਨ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀਆਂ ਮਨੋਰੰਜਕ ਗੇਮਜ਼ ਕਰਵਾਈਆਂ ਗਈਆਂ | ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਲਈ ਸਵੇਰ ਦੇ ਨਾਸ਼ਤੇ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ | 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਮਿਸ ਤੇ ਮਿਸਟਰ ਫੇਅਰਵੈੱਲ ਮੁਕਾਬਲੇ ਕਰਵਾਏ ਗਏ ਜਿਸ ਵਿਚ ਖੁਸ਼ਪ੍ਰੀਤ ਕੌਰ ਮਿਸ ਫੇਅਰਵੈੱਲ ਤੇ ਅਰਵਿੰਦਰ ਸਿੰਘ ਨੂੰ ਮਿਸਟਰ ਫੇਅਰਵੈੱਲ ਚੁਣਿਆ ਗਿਆ | ਸਕੂਲ ਪਿ੍ੰਸੀਪਲ ਪਵਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਅਤੇ ਅਧਿਆਪਕ ਲਈ ਇਹ ਪਲ ਖੁਸ਼ੀਆਂ-ਗਮੀਆਂ ਦੇ ਮਿਲੇ-ਜੁਲੇ ਅਹਿਸਾਸ ਨਾਲ ਭਰੇ ਹੁੰਦੇ ਹਨ, ਕਿਉਂਕਿ ਇਕ ਪਾਸੇ ਜਿੱਥੇ ਸਕੂਲ ਦੇ ਵਿਦਿਆਰਥੀ ਸਕੂਲ ਛੱਡ ਕੇ ਜਾਂਦੇ ਹਨ, ਉੱਥੇ ਅਧਿਆਪਕ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਅਰਦਾਸ ਵੀ ਕਰਦੇ ਹਨ | ਸਕੂਲ ਦੇ ਪ੍ਰਧਾਨ ਡਾ. ਦੀਪਕ ਕੁਮਾਰ ਮੰਨਣ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਐਸੋਸੀਏਸ਼ਨ ਆਫ਼ ਸਰਜਨਜ਼ ਆਫ਼ ਇੰਡੀਆ, ਲੁਧਿਆਣਾ ਚੈਪਟਰ ਦੇ ਸਥਾਪਨਾ ਸਮਾਰੋਹ ਦੌਰਾਨ ਨਵੀਂ ਲੀਡਰਸ਼ਿਪ ਨੇ ਸੰਭਾਲਿਆ ਅਹੁਦਾ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ੁੱਕਰਵਾਰ ਨੂੰ <br/>
Ad Position 24