16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਹਥਿਆਰਬੰਦ ਹਮਲਾਵਰ ਵਲੋਂ ਕੀਤੇ ਹਮਲੇ 'ਚ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬੇਅੰਤਪੁਰਾ ਵਿਚ ਹਥਿਆਰਬੰਦ ਨੌਜਵਾਨ ਵਲੋਂ ਕੀਤੇ ਹਮਲੇ ਵਿਚ ਪੁਲਿਸ ਕਾਂਸਟੇਬਲ ਜ਼ਖਮੀ ਹੋ ਗਿਆ ਹੈ | ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਕਾਂਸਟੇਬਲ ਬਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਸਲੀਮ ਮਸੀਹ ਵਾਸੀ ਬੇਅੰਤਪੁਰਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪੀ.ਸੀ.ਆਰ. ਦਸਤਾ ਨੰਬਰ 21 ਦਾ ਮੁਲਾਜ਼ਮ ਹੈ ਅਤੇ ਬੀਤੇ ਦਿਨ ਉਨ•ਾਂ ਨੂੰ ਕੰਟਰੋਲ ਰੂਮ 'ਤੇ ਸੂਚਨਾ ਮਿਲੀ ਕਿ ਬੇਅੰਤਪੁਰਾ ਮੁਹੱਲੇ ਵਿਚ ਲੜਾਈ ਝਗੜਾ ਹੋ ਰਿਹਾ ਹੈ, ਜਿਸ 'ਤੇ ਉਹ ਆਪਣੇ ਸਾਥੀ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਨਾਲ ਮੌਕੇ 'ਤੇ ਪਹੁੰਚਿਆ ਤਾਂ ਉਕਤ ਕਥਿਤ ਦੋਸ਼ੀ ਆਪਣੇ ਰਿਸ਼ਤੇਦਾਰ ਮੋਹਿਤ ਕੁਮਾਰ ਨਾਲ ਲੜਾਈ ਝਗੜਾ ਕਰ ਰਿਹਾ ਸੀ, ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਕੱਚ ਉਸ ਦੇ ਗਲੇ ਵਿਚ ਮਾਰਿਆ | ਬਾਅਦ ਵਿਚ ਇਹ ਕਥਿਤ ਦੋਸ਼ੀ ਉਥੋਂ ਧਮਕੀਆਂ ਦੇਖ ਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਸਮਾਗਮ ਦੌਰਾਨ ਭਾਜਪਾ ਤੇ ਆਰ.ਐਸ.ਐਸ. ਦੇ ਆਗੂਆਂ ਦੇ ਪੁੱਜਣ 'ਤੇ ਵਿਦਿਆਰਥੀ ਸੰਗਠਨਾਂ ਵਲੋਂ ਵਿਰੋ... ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਕਾਬੂ <br/>
Ad Position 24