16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਮਿਤ ਵਾਲੀਆ ਵਾਸੀ ਸਿਵਲ ਲਾਈਨ ਵਜੋਂ ਕੀਤੀ ਗਈ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦਾ ਜਾਣਕਾਰ ਸੀ ਤੇ ਪਿਛਲੇ ਕੁੱਝ ਸਮੇਂ ਤੋਂ ਉਹ ਉਸ ਨਾਲ ਰਿਲੇਸ਼ਨਸ਼ਿਪ ਵਿਚ ਸੀ | ਕਥਿਤ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ, ਪਰ ਬਾਅਦ ਵਿਚ ਮੁੱਕਰ ਗਿਆ, ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਇਤਿਹਾਸਿਕ ਫ਼ੈਸਲਾ-ਵਿਜੈ ਦਾਨਵ ਅਗਲੀ ਖ਼ਬਰ ਭੁੱਲੇਵਾਲ ਰਾਠਾਂ ਸਮੇਤ ਹੋਰ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ <br/>
Ad Position 24