16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਚ ਹਰ ਵਰਗ ਦਾ ਰੱਖਿਆ ਧਿਆਨ-ਰਾਜੀ

Ad Position 21
No active advertisement
ਅਜੀਤ ਡੈਸਕ 10-03-2026
ਭਾਮੀਆਂ ਕਲਾਂ, 9 ਮਾਰਚ (ਜਤਿੰਦਰ ਭੰਬੀ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ 'ਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਹੇਮਰਾਜ ਰਾਜੀ ਨੇ ਗੱਲਬਾਤ ਕਰਦਿਆਂ ਕੀਤਾ | ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਜੋ ਵੀ ਵਾਅਦੇ ਸੂਬਾ ਵਾਸੀਆਂ ਨਾਲ ਕੀਤੇ ਗਏ ਸਨ, ਉਨ੍ਹਾਂ ਵਿਚੋਂ ਬਹੁਤੇ ਵਾਅਦੇ ਪਹਿਲਾਂ ਹੀ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਜੋ ਵਾਅਦੇ ਰਹਿ ਗਏ ਸਨ, ਉਨ•ਾਂ ਨੂੰ ਅਖੀਰਲੇ ਬਜਟ 'ਚ ਪੇਸ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬਜਟ ਵਿਚ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਸਰਕਾਰ ਨੇ ਪੂਰਾ ਕਰ ਦਿੱਤਾ ਹੈ, ਜਿਸ ਨਾਲ ਸੂਬੇ ਦੀਆਂ ਮਹਿਲਾਵਾਂ 'ਚ ਖੁਸ਼ੀ ਦਾ ਮਾਹੌਲ ਹੈ | ਰਾਜੀ ਸਾਹਨੇਵਾਲ ਨੇ ਕਿਹਾ ਕਿ ਸਰਕਾਰ ਨੇ ਹਰ ਵਰਗ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਬਜਟ ਪੇਸ਼ ਕੀਤਾ ਹੈ, ਜਿਸ ਦਾ ਹਰੇਕ ਵਰਗ ਨੂੰ ਲਾਭ ਪਹੁੰਚੇਗਾ | ਉਨ•ਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਦਿਨ ਪ੍ਰਤੀ ਦਿਨ ਤਰੱਕੀ ਵੱਲ ਸਰ ਕਰ ਰਿਹਾ ਹੈ, ਜਿਸ ਦੀ ਹਰ ਵਰਗ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਵੁਮੈਨ ਸੈੱਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਇਤਿਹਾਸਿਕ ਫ਼ੈਸਲਾ-ਵਿਜੈ ਦਾਨਵ
Ad Position 24