16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ (ਜਤਿੰਦਰ ਭੰਬੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਸਭਿਆਚਾਰਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ ਇਕ ਪੇਸ਼ਕਸ਼ ਦੌਰਾਨ ਮਾਂ, ਪਤਨੀ, ਭੈਣ ਅਤੇ ਨੂੰਹ ਵਰਗੀਆਂ ਵੱਖ-ਵੱਖ ਭੂਮਿਕਾਵਾਂ ਵਿਚ ਮਹਿਲਾ ਅਧਿਆਪਕਾਂ ਦੀਆਂ ਵੱਖ-ਵੱਖ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਨੂੰ ਦਰਸਾਇਆ ਗਿਆ | ਐਨ.ਐਸ.ਐਸ. ਵਲੰਟੀਅਰਾਂ ਨੇ ਵੀ ਮਹਿਲਾ ਸਸ਼ਕਤੀਕਰਨ ਦੇ ਵਿਸ਼ੇ 'ਤੇ ਸਸ਼ਕਤ ਅÏਰਤਾਂ ਨੂੰ ਦਰਸਾ ਕੇ ਸਾਰਿਆਂ ਨੂੰ ਪ੍ਰੇਰਿਤ ਕੀਤਾ | ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਸੀ ਤਾਂ ਜੋ ਉਹ ਭਵਿੱਖ ਵਿਚ ਸਵੈ-ਨਿਰਭਰ ਬਣ ਸਕਣ | ਏ.ਸੀ.ਐਮ.ਸੀ. ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਇਸ ਯਤਨ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਅੱਜ ਅÏਰਤਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ | ਇੰਚਾਰਜ ਡਾ. ਮਮਤਾ ਕੋਹਲੀ ਨੇ ਸਾਰਿਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸਿਹਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਵੁਮੈਨ ਸੈੱਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24