16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਿਹਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ (ਡਾ. ਤਰਲੋਚਨ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸ਼ੁੱਭ ਅਵਸਰ 'ਤੇ 'ਦੀਦਾਰ ਹਾਰਟ ਬੀਟ ਡਾਇਗਨੌਸਟਿਕਸ' ਗਿੱਲ ਰੋਡ ਵਿਖੇ ਲਗਾਇਆ ਗਿਆ ਵਿਸ਼ੇਸ਼ ਸਿਹਤ ਜਾਂਚ ਕੈਂਪ ਅੱਜ ਸਫਲਤਾਪੂਰਵਕ ਸਮਾਪਤ ਹੋ ਗਿਆ | ਕੈਂਪ ਵਿਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਔਰਤਾਂ ਨੇ ਸ਼ਿਰਕਤ ਕਰਕੇ ਆਪਣੀ ਸਿਹਤ ਦੀ ਜਾਂਚ ਕਰਵਾਈ | ਕੈਂਪ ਦੀ ਅਗਵਾਈ ਕਰਦਿਆਂ ਔਰਤ ਰੋਗਾਂ ਦੀ ਮਾਹਿਰ ਡਾ. ਨਰਜੀਤ ਕੌਰ ਨੇ ਦੱਸਿਆ ਕਿ ਅੱਜ ਦੇ ਦੌਰ ਵਿਚ ਔਰਤਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਿਹਤਮੰਦ ਨਾਰੀ ਹੀ ਇਕ ਖੁਸ਼ਹਾਲ ਪਰਿਵਾਰ ਦੀ ਨੀਂਹ ਹੈ | ਕੈਂਪ ਦੌਰਾਨ ਔਰਤਾਂ ਨੂੰ ਗਾਇਨੀਕੋਲੋਜੀਕਲ ਸਮੱਸਿਆਵਾਂ ਅਤੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦੀ ਜਲਦੀ ਪਛਾਣ ਕਰਨ ਦੇ ਮਹੱਤਵ ਬਾਰੇ ਵੀ ਜਾਣੂ ਕਰਵਾਇਆ ਗਿਆ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਅਲਟਰਾਸਾਊਾਡ ਅਤੇ ਕੈਂਸਰ ਦੀ ਜਾਂਚ ਦੇ ਟੈੱਸਟ ਕਰਵਾਏ | ਖ਼ੂਨ ਦੇ ਵੱਖ-ਵੱਖ ਟੈੱਸਟਾਂ 'ਤੇ ਦਿੱਤੀ ਗਈ 50 ਫ਼ੀਸਦੀ ਦੀ ਭਾਰੀ ਛੋਟ ਦਾ ਸੈਂਕੜੇ ਪਰਿਵਾਰਾਂ ਨੇ ਲਾਭ ਉਠਾਇਆ | ਮਾਹਿਰਾਂ ਵਲੋਂ ਔਰਤਾਂ ਨੂੰ ਸੰਤੁਲਿਤ ਖੁਰਾਕ ਅਤੇ ਰੋਜ਼ਾਨਾ ਕਸਰਤ ਕਰਨ ਦੀ ਸਲਾਹ ਵੀ ਦਿੱਤੀ ਗਈ | ਇਸ ਮੌਕੇ ਡਾ. ਨਰਜੀਤ ਕੌਰ ਨੇ ਕੈਂਪ ਦੀ ਸਫਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਰੇ ਸਟਾਫ਼ ਮੈਂਬਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸੰਸਥਾ ਭਵਿੱਖ ਵਿਚ ਵੀ ਅਜਿਹੇ ਲੋਕ ਭਲਾਈ ਕੈਂਪ ਲਗਾ ਕੇ ਸਮਾਜ ਦੀ ਸੇਵਾ ਕਰਦੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24