16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ, (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਦੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੀ ਅਗਵਾਈ ਹੇਠ, ਸਮਾਜ ਵਿਚ ਔਰਤਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਸਾਲ ਦੇ ਥੀਮ, ''ਗਿਵ ਟੂ ਗੇਨU ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਔਰਤਾਂ ਦੀ ਸੁਰੱਖਿਆ, ਅਧਿਕਾਰਾਂ ਅਤੇ ਲੀਡਰਸ਼ਿਪ ਵਿਚ ਨਿਵੇਸ਼ ਕਰਨ ਨਾਲ ਸਮੁੱਚੇ ਸਮਾਜ ਨੂੰ ਮਜ਼ਬੂਤੀ ਮਿਲਦੀ ਹੈ | ਇਸ ਮੌਕੇ 'ਤੇ ਵੱਖ-ਵੱਖ ਸਕੂਲਾਂ ਦੇ 36 ਪਿ੍ੰਸੀਪਲਾਂ ਨੂੰ ਸੱਦਾ ਦਿੱਤਾ ਗਿਆ ਅਤੇ ਉਨਾਂ ਨੂੰ ਉਨਾਂ ਦੀ ਬੇਮਿਸਾਲ ਅਗਵਾਈ ਅਤੇ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਲਈ ਵੂਮੈਨ ਅਚੀਵਰਜ਼ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇੰਦਰਜੀਤ ਕੌਰ, ਮੇਅਰ ਨਗਰ ਨਿਗਮ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਮਹਿਲਾ ਆਗੂਆਂ ਦੇ ਪ੍ਰੇਰਨਾਦਾਇਕ ਕੰਮ ਨੂੰ ਮਾਨਤਾ ਦੇਣ ਵਿਚ ਕਾਲਜ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ | ਇਸ ਦੇ ਨਾਲ ਹੀ, ਉਨਾਂ ਨੇ ਅੱਗੇ ਕਿਹਾ ਕਿ ਸਖ਼ਤ ਮਿਹਨਤ ਹੀ ਸਫਲਤਾ ਦੀ ਇੱਕੋ ਇਕ ਕੁੰਜੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੁਆਰਾ ਸਿਖਾਏ ਗਏ ਸਬਕਾਂ ਨੂੰ ਨਹੀਂ ਭੁੱਲਣਾ ਚਾਹੀਦਾ | ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਹਿਲਾ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਦੂਜਿਆਂ ਨੂੰ ਉੱਤਮਤਾ ਲਈ ਯਤਨ ਕਰਨ ਲਈ ਪ੍ਰੇਰਿਤ ਕਰਦਾ ਹੈ ਅਤੇ ਸਿੱਖਿਆ ਰਾਹੀਂ ਮਹਿਲਾ ਸਸ਼ਕਤੀਕਰਨ ਦੇ ਦਿ੍ਸ਼ਟੀਕੋਣ ਨੂੰ ਮਜ਼ਬੂਤ ਕਰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਵਿਚ ਵਿਦੇਸ਼ ਤੋਂ ਆਏ ਸੇਵਾਮੁਕਤ ਕਰਮਚਾਰੀਆਂ ਨੇ ਦਿਖਾਈ ਦਿਲਚਸ... ਅਗਲੀ ਖ਼ਬਰ ਸਿਹਤ ਜਾਂਚ ਕੈਂਪ ਲਗਾਇਆ <br/>
Ad Position 24