16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵੈਟਰਨਰੀ ਯੂਨੀਵਰਸਿਟੀ ਦੇ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਵਿਚ ਵਿਦੇਸ਼ ਤੋਂ ਆਏ ਸੇਵਾਮੁਕਤ ਕਰਮਚਾਰੀਆਂ ਨੇ ਦਿਖਾਈ ਦਿਲਚਸਪੀ <br/>

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ (ਜਤਿੰਦਰ ਭੰਬੀ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਦੋ ਹਫ਼ਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਸੰਪੂਰਨ ਹੋ ਗਿਆ | ਇਸ ਸਿਖਲਾਈ ਕੋਰਸ ਵਿੱਚ ਨੌਜਵਾਨਾਂ ਦੇ ਨਾਲ ਨਾਲ ਵਿਦੇਸ਼ਾਂ ਤੋਂ ਵਾਪਸ ਆਏ ਨਾਗਰਿਕਾਂ ਅਤੇ ਸੇਵਾਮੁਕਤ ਕਰਮਚਾਰੀਆਂ ਨੇ ਗਹਿਰੀ ਰੁਚੀ ਵਿਖਾਈ | ਕੁਲ 55 ਸਿੱਖਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ ਇਕ ਔਰਤ ਅਤੇ ਤਿੰਨ ਵਿਦੇਸ਼ਾਂ ਤੋਂ ਪਰਤੇ ਨਾਗਰਿਕ ਸਨ | ਡਾ. ਜਤਿੰਦਰ ਪਾਲ ਸਿੰਘ ਗਿੱਲ ਉਪ-ਕੁਲਪਤੀ ਨੇ ਇਸ ਪ੍ਰਭਾਵਸ਼ਾਲੀ ਸਿਖਲਾਈ ਪ੍ਰੋਗਰਾਮ ਕਰਨ ਲਈ ਪਸਾਰ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਗਿਆਨਕ ਗਿਆਨ, ਹੁਨਰ ਆਧਾਰਿਤ ਸਿਖਲਾਈ ਅਤੇ ਤਕਨੀਕੀ ਸਹਾਇਤਾ ਰਾਹੀਂ ਕਿਸਾਨਾਂ ਨੂੰ ਮਜ਼ਬੂਤ ਬਣਾਉਣ ਲਈ ਯੂਨੀਵਰਸਿਟੀ ਆਪਣੀ ਪ੍ਰਤੀਬੱਧਤਾ ਦੁਹਰਾਉਂਦੀ ਹੈ | ਡਾ. ਰਵਿੰਦਰ ਸਿੰਘ ਗਰੇਵਾਲ ਨਿਰਦੇਸ਼ਕ ਪਸਾਰ ਸਿੱਖਿਆ ਨੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ, ਪੌਸ਼ਟਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਰੁਜ਼ਗਾਰ ਪੈਦਾ ਕਰਨ ਵਿੱਚ ਡੇਅਰੀ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ | ਡਾ. ਜਸਵਿੰਦਰ ਸਿੰਘ ਕੋਰਸ ਨਿਰਦੇਸ਼ਕ ਨੇ ਕਿਹਾ ਕਿ ਇਸ ਸਿਖਲਾਈ ਵਿੱਚ ਸਿਧਾਂਤਕ ਪਹਿਲੂਆਂ ਨੂੰ ਵਿਹਾਰਕ ਗਿਆਨ ਦੇ ਨਾਲ ਜੋੜਿਆ ਗਿਆ ਸੀ ਜਿਸ ਤਹਿਤ ਪਸ਼ੂਆਂ ਦੀ ਢੁਕਵੀਂ ਰਿਹਾਇਸ਼, ਸੰਤੁਲਿਤ ਖ਼ੁਰਾਕ, ਲੇਵੇ ਦੀ ਸੋਜ ਤੋਂ ਬਚਾਓ ਪ੍ਰਬੰਧ, ਟੀਕਾਕਰਨ, ਸਾਫ਼ ਦੁੱਧ ਉਤਪਾਦਨ, ਪ੍ਰਜਣਨ ਪ੍ਰਬੰਧਨ, ਜੈਵਿਕ ਸੁਰੱਖਿਆ ਅਤੇ ਡੇਅਰੀ ਮੰਡੀਕਾਰੀ ਸ਼ਾਮਿਲ ਸਨ | ਬਿਸ਼ਪ ਪ੍ਰਤਾਪ ਸਿੰਘ ਬੈਂਕ ਆਫ ਬੜੌਦਾ ਨੇ ਵਿੱਤੀ ਸਹਾਇਤਾ ਅਤੇ ਕਰਜ਼ਾ ਲੈਣ ਸੰਬੰਧੀ ਨੁਕਤੇ ਸਾਂਝੇ ਕੀਤੇ | ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਡੇਅਰੀ ਕਿਸਾਨਾਂ ਲਈ ਸਰਕਾਰੀ ਯੋਜਨਾਵਾਂ ਅਤੇ ਵਿਭਾਗੀ ਸਹਾਇਤਾ ਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ | ਡਾ. ਰਾਕੇਸ਼ ਕੁਮਾਰ ਸ਼ਰਮਾ ਨਿਰਦੇਸ਼ਕ ਖੇਤੀ ਖੋਜ ਅਤੇ ਸਿਖਲਾਈ ਕੇਂਦਰ ਤਲਵਾੜਾ ਨੇ ਪ੍ਰਤੀਭਾਗੀਆਂ ਨੂੰ ਵਿਗਿਆਨਕ ਡੇਅਰੀ ਅਭਿਆਸਾਂ ਅਤੇ ਉਦਮੀਪਨ ਪਹੁੰਚ ਨੂੰ ਅਪਣਾਉਣ ਲਈ ਪ੍ਰੇਰਿਆ | ਪ੍ਰੋਗਰਾਮ ਦਾ ਪ੍ਰਬੰਧ ਡਾ. ਰਵਦੀਪ ਸਿੰਘ ਅਤੇ ਡਾ. ਪ੍ਰਤੀਕ ਸਿੰਘ ਧਾਲੀਵਾਲ ਵਲੋਂ ਵਿਦਿਆਰਥੀ ਡਾ. ਸੁਚਪ੍ਰੇਮ ਕੌਰ ਦੇ ਨਾਲ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਿੱਖ ਸਭਿਆਚਾਰਕ ਪ੍ਰੋਗਰਾਮ ਰਾਹੀਂ ਨੌਜਵਾਨੀ ਨੂੰ ਵਿਰਸੇ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ-ਬੈਂਸ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24