16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਿੱਖ ਸਭਿਆਚਾਰਕ ਪ੍ਰੋਗਰਾਮ ਰਾਹੀਂ ਨੌਜਵਾਨੀ ਨੂੰ ਵਿਰਸੇ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ-ਬੈਂਸ <br/>

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਕਰਵਾਏ ਗਏ ਸਿੱਖ ਸਭਿਆਚਾਰਕ ਪ੍ਰੋਗਰਾਮ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਜਿੱਥੇ ਖਿਡਾਰੀਆਂ ਅਤੇ ਭਾਗ ਲੈਣ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ, ਉੱਥੇ ਹੀ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਜਦੋਂ ਨੌਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਅਤੇ ਸਭਿਆਚਾਰ ਤੋਂ ਦੂਰ ਹੋ ਰਹੀ ਹੈ, ਅਜਿਹੇ ਪ੍ਰੋਗਰਾਮ ਅਤੇ ਰਵਾਇਤੀ ਖੇਡਾਂ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਦੀਆਂ ਹਨ | ਸਿਮਰਜੀਤ ਸਿੰਘ ਬੈਂਸ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪ੍ਰਬੰਧਕਾਂ ਨੂੰ ਵਧਾਈ ਦਿੰਦਾ ਹਾਂ, ਜਿਨ੍ਹਾਂ ਨੇ ਇੰਨੀ ਮਿਹਨਤ ਨਾਲ ਸਿੱਖੀ ਸਰੂਪ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਇਹ ਮੰਚ ਤਿਆਰ ਕੀਤਾ | ਅਜਿਹੇ ਸਾਰਥਿਕ ਯਤਨ ਭਵਿੱਖ ਵਿਚ ਵੀ ਜਾਰੀ ਰਹਿਣੇ ਚਾਹੀਦੇ ਹਨ | ਇਸ ਮੌਕੇ ਪ੍ਰਬੰਧਕਾਂ ਵਲੋਂ ਬੈਂਸ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਸ੍ਰੀ ਸੁਖਮਨੀ ਸਾਹਿਬ ਗੁਰਦੁਆਰੇ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ, ਗੁਰਦੁਆਰਾ ਬਾਬਾ ਦੀਪ ਸਿੰਘ ਫਲਾਵਰ ਇਨਕਲੇਵ ਦੇ ਪ੍ਰਧਾਨ ਸਰਬਜੀਤ ਸਿੰਘ ਬਾਬਾ, ਸੁਖਦੇਵ ਸਿੰਘ ਪਨੇਸਰ, ਨਿਰਭੈ ਸਿੰਘ, ਰਾਮ ਸਿੰਘ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਵੱਡੀ ਗਿਣਤੀ ਵਿਚ ਸੰਗਤਾਂ ਅਤੇ ਖੇਡ ਪ੍ਰੇਮੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਵਾ ਦੀ ਅਗਵਾਈ ਹੇਠ ਦੱਖਣੀ ਹਲਕੇ 'ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਵਿਚ ਵਿਦੇਸ਼ ਤੋਂ ਆਏ ਸੇਵਾਮੁਕਤ ਕਰਮਚਾਰੀਆਂ ਨੇ ਦਿਖਾਈ ਦਿਲਚਸ...
Ad Position 24