17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਾਬਾ ਆਲੋਵਾਲ ਨੂੰ ਬਾਬਾ ਗੁਰਦਿੱਤਾ ਜੀ ਸੇਵਾ ਸੁਸਾਇਟੀ ਨੇ ਦਿੱਤਾ ਸੱਦਾ ਪੱਤਰ <br/>

Ad Position 21
No active advertisement
ਅਜੀਤ ਡੈਸਕ 10-03-2026
ਲਾਡੋਵਾਲ, 9 ਮਾਰਚ (ਬਲਬੀਰ ਸਿੰਘ ਰਾਣਾ)-ਬਾਬਾ ਗੁਰਦਿੱਤਾ ਜੀ ਸੇਵਾ ਸੁਸਾਇਟੀ ਵਲੋਂ ਸਾਹਿਬਜ਼ਾਦਿਆਂ ਦੀ ਯਾਦ ਵਿਚ 5ਵਾਂ ਮਹਾਨ ਕੀਰਤਨ ਦਰਬਾਰ ਅਤੇ ਨਗਰ ਕੀਰਤਨ ਬਸਤੀ ਜੋਧੇਵਾਲ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ | ਇਸ ਮਹਾਨ ਕੀਰਤਨ ਦਰਬਾਰ ਸਬੰਧੀ ਸੁਸਾਇਟੀ ਦੇ ਪ੍ਰਧਾਨ ਹਨੀ ਮਰਵਾਹਾ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਹਨੀ ਮਰਵਾਹਾ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਦੀ ਯਾਦ ਵਿਚ 5ਵਾਂ ਮਹਾਨ ਕੀਰਤਨ ਦਰਬਾਰ ਤੇ ਨਗਰ ਕੀਰਤਨ 14 ਮਾਰਚ ਦਿਨ ਸ਼ਨੀਵਾਰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਬਸਤੀ ਜੋਧੇਵਾਲ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦਾ ਰੂਟ ਦਿਨ ਸ਼ਨੀਵਾਰ ਸਵੇਰੇ 10 ਵਜੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਬਸਤੀ ਜੋਧੇਵਾਲ ਆਈ.ਸੀ.ਆਈ. ਬੈਂਕ ਕੋਲ ਸਮਾਪਤ ਹੋਵੇਗਾ, ਉਪਰੰਤ ਖੁੱਲੇ ਦੀਵਾਨ ਸਜਾਏ ਜਾਣਗੇ ਅਤੇ ਇਸ ਸਮਾਗਮ 'ਚ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਹੋਰ ਸੰਤ ਮਹਾਂਪੁਰਸ਼ ਬਤੌਰ ਮਹਿਮਾਨ ਵਜੋਂ ਹਾਜ਼ਰੀਆਂ ਭਰਨਗੇ ਅਤੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਇਸ ਮੌਕੇ ਉਨ੍ਹਾਂ ਨਾਲ ਜਸਵਿੰਦਰ ਸਿੰਘ, ਚਰਨਜੀਤ ਸਿੰਘ, ਕਪਲ ਕਤਿਆਲ ਅਤੇ ਹਰਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਾਵਾ ਦੀ ਅਗਵਾਈ ਹੇਠ ਦੱਖਣੀ ਹਲਕੇ 'ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ <br/>
Ad Position 24