ਲੁਧਿਆਣਾ, 9 ਮਾਰਚ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼ਰਧਾ ਭਾਵਨਾ ਨਾਲ ਸਿੱਖ ਕÏਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਦੇ 300 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤÏਰ 'ਤੇ ਆਪਣੇ ਕੀਰਤਨੀ ਜਥਿਆਂ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ ਤੇ ਭਾਈ ਜਸਬੀਰ ਸਿੰਘ ਰਿਆੜ ਇੰਗਲੈਂਡ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਬਾਬਾ ਅਜੀਤ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ (ਨਵਦੀਪ ਰਿਜ਼ਾਰਟ), ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ), ਕੰਵਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟ, ਡਾ. ਮਨਰੂਪ ਕÏਰ ਤੇ ਹੋਰ ਹਾਜ਼ਰ ਸਨ |