ਆਲਮਗੀਰ, 9 ਮਾਰਚ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਗਿੱਲ ਤੋਂ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਅਕਾਲੀ ਵਰਕਰਾਂ ਵਿਚ ਵੱਡੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਹਲਕੇ ਅੰਦਰ ਅਕਾਲੀ ਦਲ ਦੇ ਹੱਕ ਵਿਚ ਹਵਾ ਦਾ ਚੱਲਣਾ ਹੋਰ ਤੇਜ਼ ਹੋ ਗਿਆ ਹੈ¢ ਇਹ ਸ਼ਬਦ ਯੂਥ ਅਕਾਲੀ ਦਲ ਦੇ ਸਕੱਤਰ ਤੇ ਪ੍ਰਾਪਰਟੀ ਕਾਰੋਬਾਰੀ ਵਿਕਰਮਜੀਤ ਸਿੰਘ ਵਿੱਕੀ ਸੋਹਲ ਨੇ ਆਪਣੇ ਦਫ਼ਤਰ ਵਿਖੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੇ ਸਵਾਗਤ ਕਰਨ, ਉਪਰੰਤ ਹਾਜ਼ਰ ਆਗੂਆਂ ਤੇ ਵਰਕਰਾਂ ਨਾਲ ਸਾਂਝੇ ਕਰਦਿਆਂ ਕਹੇ¢ ਇਸ ਮÏਕੇ ਹਲਕਾ ਇੰਚਾਰਜ ਸਿੰਮਕ ਨੇ ਕਿਹਾ ਕਿ ਉਹ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਪਿੰਡ-ਪਿੰਡ, ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਪਾਰਟੀ ਪੱਖੀ ਹਵਾ ਨੂੰ ਹਨੇਰੀ ਦੇ ਵੇਗ ਵਿਚ ਬਦਲਣ ਲਈ ਦਿਨ ਰਾਤ ਸਖ਼ਤ ਮਿਹਨਤ ਕਰਨਗੇ ਅਤੇ ਆਗਾਮੀ 2027 ਦੀਆਂ ਚੋਣਾਂ ਦÏਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਵਿਚ ਹਲਕਾ ਗਿੱਲ ਤੋਂ ਅਹਿਮ ਭੂਮਿਕਾ ਨਿਭਾਉਣਗੇ¢ ਇਸ ਮÏਕੇ ਕਰਮਜੀਤ ਸਿੰਘ ਮਲਕਪੁਰ ਸਰਕਲ ਪ੍ਰਧਾਨ, ਰਘਬੀਰ ਸਿੰਘ ਥਰੀਕੇ, ਹਰਸਿਮਰਨ ਸਿੰਘ ਸਰਕਲ ਪ੍ਰਧਾਨ, ਸਤਨਾਮ ਸਿੰਘ ਥਰੀਕੇ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ¢