17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮਹਿਲਾ ਦਿਵਸ ਮੌਕੇ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਲੋਂ ਵਿਸ਼ੇਸ਼ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਆਲਮਗੀਰ, 9 ਮਾਰਚ (ਜਰਨੈਲ ਸਿੰਘ ਪੱਟੀ)- ਅੰਤਰਰਾਸ਼ਟਰੀ ਮਹਿਲਾ ਦਿਵਸ ਮÏਕੇ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਵਿਸ਼ੇਸ਼ ਜਨਾਨਾ ਰੋਗਾਂ ਦਾ ਸਕਰੀਨਿੰਗ ਕੈਂਪ ਦਾ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਵੱਖ-ਵੱਖ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਉਨ੍ਹਾਂ ਨੂੰ ਸਹੀ ਇਲਾਜ ਮੁਹੱਈਆ ਕਰਵਾਉਣਾ ਸੀ¢ ਕੈਂਪ ਵਿਚ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ¢ ਕੈਂਪ ਦÏਰਾਨ ਹਸਪਤਾਲ ਦੀ ਤਜਰਬੇਕਾਰ ਜਨਾਨਾ ਰੋਗਾਂ ਦੇ ਮਾਹਿਰ ਡਾ. ਮਨੀਸ਼ਾ ਬੱਧਨ ਵਲੋਂ ਮਹਿਲਾਵਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਮਹੱਤਵਪੂਰਨ ਸਲਾਹਾਂ ਦਿੱਤੀਆਂ ਗਈਆਂ¢ ਡਾ. ਮਨੀਸ਼ਾ ਨੇ ਕਿਹਾ ਕਿ ਮਹਿਲਾਵਾਂ ਨੂੰ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਮੇਂ-ਸਮੇਂ 'ਤੇ ਸਿਹਤ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ ਤਾਂ ਜੋ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕੇ¢ ਕੈਂਪ ਵਿਚ ਖ਼ਾਸ ਤÏਰ 'ਤੇ ਸਰਵਾਈਕਲ ਕੈਂਸਰ ਸਕਰੀਨਿੰਗ ਪੈਪ ਸਮੀਅਰ ਟੈੱਸਟ ਦੀ ਸਹੂਲਤ ਨਾ ਮਾਤਰ ਫ਼ੀਸ 'ਤੇ ਦਿੱਤੀ ਗਈ¢ ਇਸ ਤੋਂ ਇਲਾਵਾ ਕੈਂਪ ਦÏਰਾਨ ਮਹਿਲਾਵਾਂ ਦੀ ਛਾਤੀ ਦੀ ਜਾਂਚ ਵੀ ਕੀਤੀ ਗਈ, ਜਿਸ ਨਾਲ ਬੈੱ੍ਰਸਟ ਕੈਂਸਰ ਵਰਗੀਆਂ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ਵਿਚ ਹੀ ਪਛਾਣ ਕੀਤੀ ਜਾ ਸਕਦੀ ਹੈ, ਜਿਨ੍ਹਾਂ ਅÏਰਤਾਂ ਨੂੰ ਲੋੜ ਸੀ ਉਨ੍ਹਾਂ ਲਈ ਡਾਕਟਰ ਦੀ ਸਿਫ਼ਾਰਸ਼ 'ਤੇ ਮੁਫ਼ਤ ਪੇਲਵਿਕ ਅਲਟਰਾਸਾਊਾਡ ਦੀ ਸਹੂਲਤ ਵੀ ਦਿੱਤੀ ਗਈ¢ ਹਸਪਤਾਲ ਵਲੋਂ ਇਸ ਮੌਕੇ 'ਤੇ ਮਰੀਜ਼ਾਂ ਲਈ ਮੁਫ਼ਤ ਓ.ਪੀ.ਡੀ. ਦਿੱਤੀ ਗਈ, ਜਿਸ ਨਾਲ ਮਹਿਲਾਵਾਂ ਨੂੰ ਕਾਫ਼ੀ ਰਾਹਤ ਮਿਲੀ¢ ਕੈਂਪ ਦÏਰਾਨ ਡਾਕਟਰਾਂ ਨੇ ਅÏਰਤਾਂ ਨੂੰ ਕੈਂਸਰ ਤੋਂ ਬਚਾਅ, ਹਾਰਮੋਨਲ ਸਮੱਸਿਆਵਾਂ, ਅਨਿਯਮਿਤ ਪੀਰੀਅਡਸ ਅਤੇ ਹੋਰ ਗਾਇਨੇਕੋਲੋਜੀ ਸੰਬੰਧੀ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ | ਕੈਂਪ ਵਿਚ ਆਈਆਂ ਅÏਰਤਾਂ ਨੇ ਹਸਪਤਾਲ ਵਲੋਂ ਕੀਤੀ ਗਈ ਇਸ ਪਹਿਲ ਦੀ ਕਾਫ਼ੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਿਹਤ ਕੈਂਪ ਮਹਿਲਾਵਾਂ ਲਈ ਬਹੁਤ ਲਾਭਦਾਇਕ ਹੁੰਦੇ ਹਨ | ਹਸਪਤਾਲ ਪ੍ਰਬੰਧਨ ਨੇ ਦੱਸਿਆ ਕਿ ਅÏਰਤਾਂ ਦੀ ਸਿਹਤ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ਦੇ ਨਵ-ਨਿਯੁਕਤ ਇੰਚਾਰਜ ਸਿੰਮਕ ਸੈਂਕੜੇ ਸਾਥੀਆਂ ਸਮੇਤ ਗੁਰਦੁਆਰਾ ਆਲਮਗੀਰ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਨਗਰ ਨਿਗਮ ਦੀ ਲਾਪਰਵਾਹੀ ਨਾਲ ਵਾਪਰਿਆ ਹਾਦਸਾ <br/>
Ad Position 24