17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮਹਿਲਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 'ਸਖੀਓ ਸਹੇਲੜੀਓ' ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਲੁਧਿਆਣਾ, 9 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਿੱਖ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਸੇਵਾ-ਸਿਮਰਨ ਦੇ ਸੰਕਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਸੇਵਾ ਕਾਰਜਾਂ ਵਿਚ ਲਗਾਉਣ ਵਾਲੀਆਂ ਇਸਤਰੀਆਂ ਕੌਮ ਤੇ ਸਮਾਜ ਦੇ ਲਈ ਇਕ ਚਾਨਣ ਮੁਨਾਰਾ ਹੁੰਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਪੰਥ ਦੀ ਮਹਿਨਾਜ਼ ਸ਼ਖ਼ਸੀਅਤ ਤੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕÏਰ ਸਰਪ੍ਰਸਤ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਦੀ ਸੁਹਿਰਦ ਪੇ੍ਰਰਨਾ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 'ਸਖੀੳ ਸਹੇਲੜੀਓ' ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਕਰਦਿਆਂ ਕੀਤਾ | ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਆਨੰਦਮਈ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਪੰਥ ਦੇ ਮਹਾਨ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਪਿ੍ਤਪਾਲ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼ੋ੍ਰਮਣੀ ਕਮੇਟੀ, ਭਾਈ ਮੇਜਰ ਸਿੰਘ ਖਾਲਸਾ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਸਮੇਤ ਕਈ ਉਘੀਆਂ ਸ਼ਖ਼ਸੀਅਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬਾਨ ਵਲੋਂ ਇਸਤਰੀ ਜਾਤੀ ਨੂੰ ਬਖ਼ਸ਼ੇ ਮਾਣ ਸਤਿਕਾਰ ਦੀ ਮਹੱਤਤਾ ਸਬੰਧੀ ਆਪਣੇ ਖੋਜ ਭਰਪੂਰ ਵਿਚਾਰਾਂ ਦਾ ਪ੍ਰਗਟਾਵਾ ਵੀ ਕੀਤਾ | ਗੁਰਮਤਿ ਸਮਾਗਮ 'ਚ ਮਾਈ ਭਾਗੋ ਦੀਆਂ ਵਾਰਿਸ ਇਸਤਰੀਆਂ ਬੀਬੀ ਪਰਮਜੀਤ ਕÏਰ 'ਪੰਮਾ ਭੈਣ ਜੀ' ਅੰਮਿ੍ਤਸਰ ਵਾਲੇ, ਬੀਬੀ ਚਰਨਜੀਤ ਕÏਰ (ਮਾਤਾ ਭਾਈ ਗੁਰਸ਼ਰਨ ਸਿੰਘ), ਬੀਬੀ ਰਜਿੰਦਰ ਕੌਰ (ਪ੍ਰਭ ਆਸਰਾ ਕੁਰਾਲੀ), ਪਿ੍ੰਸੀਪਲ ਦਰਸ਼ਪ੍ਰੀਤ ਕÏਰ (ਗੁਰੂ ਨਾਨਕ ਪਬਲਿਕ ਸਕੂਲ) ਸਮੇਤ ਹੋਰ ਕਈ ਪ੍ਰਮੁੱਖ ਇਸਤਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸਾਹਿਬ, ਰਾਜਵੰਤ ਸਿੰਘ ਵੋਹਰਾ, ਗਿਆਨੀ ਹਰਦੀਪ ਸਿੰਘ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਮਨੀ, ਮਨਿੰਦਰ ਸਿੰਘ ਆਹੂਜਾ, ਬਾਬਾ ਅਜੀਤ ਸਿੰਘ, ਕੁਲਵਿੰਦਰ ਸਿੰਘ ਬੈਨੀਪਾਲ, ਗੁਰਮੀਤ ਸਿੰਘ ਸਲੂਜਾ, ਪਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ ਸ਼ੰਟੀ, ਦਵਿੰਦਰ ਸਿੰਘ, ਈਸ਼ਵਰ ਸਿੰਘ ਦੋਰਾਹਾ, ਹਰਵਿੰਦਰ ਸਿੰਘ, ਜੱਸਸਿਮਰਨਜੀਤ ਸਿੰਘ, ਸੁਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਅਗਲੀ ਖ਼ਬਰ ਹਲਕਾ ਗਿੱਲ ਦੇ ਨਵ-ਨਿਯੁਕਤ ਇੰਚਾਰਜ ਸਿੰਮਕ ਸੈਂਕੜੇ ਸਾਥੀਆਂ ਸਮੇਤ ਗੁਰਦੁਆਰਾ ਆਲਮਗੀਰ ਵਿਖੇ ਹੋਏ ਨਤਮਸਤਕ <br/>
Ad Position 24