11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਿਜਲੀ ਦੇ ਖੰਭੇ ਦੀ ਲਪੇਟ ਵਿਚ ਆਉਣ ਨਾਲ ਵੈਲਡਿੰਗ ਵਰਕਰ ਝੁਲਸਿਆ

Ad Position 21
No active advertisement
ਅਜੀਤ ਡੈਸਕ 11-03-2026
ਢੰਡਾਰੀ ਕਲਾਂ/ਲੁਧਿਆਣਾ, 10 ਮਾਰਚ (ਜਸਵੀਰ ਸਿੰਘ ਬੰਗਾ)-ਉਦਯੋਗਿਕ ਇਲਾਕੇ ਢੰਡਾਰੀ ਕਲਾਂ 'ਚ ਉਸ ਸਮੇਂ ਹਫੜਾ ਤਫਰੀ ਦਾ ਮਾਹੌਲ ਬਣ ਗਿਆ, ਜਦੋਂ ਬਿਜਲੀ ਦੇ ਖੰਭੇ ਦੀ ਲਪੇਟ ਵਿਚ ਆਉਣ ਨਾਲ ਵੈਲਡਿੰਗ ਵਰਕਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ | ਕਰੰਟ ਨੇ ਨੌਜਵਾਨ ਨੂੰ ਇਸ ਕਦਰ ਆਪਣੀ ਲਪੇਟ ਵਿਚ ਲੈ ਲਿਆ ਕਿ ਉਸ ਦੀਆਂ ਦੋਵੇਂ ਬਾਹਾਂ ਬੁਰੀ ਤਰ੍ਹਾਂ ਨਾਲ ਝੁਲਸ ਗਈਆਂ | ਜ਼ਖਮੀ ਹੋਏ ਨੌਜਵਾਨ ਦੀ ਸ਼ਨਾਖ਼ਤ ਆਕਾਸ਼ ਕੁਮਾਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਆਕਾਸ਼ ਸ਼ਾਮ ਨੂੰ ਢੰਡਾਰੀ ਇਲਾਕੇ 'ਚੋਂ ਲੰਘ ਰਿਹਾ ਸੀ ਕਿ ਅਚਾਨਕ ਉਸ ਦਾ ਹੱਥ ਬਿਜਲੀ ਦੇ ਖੰਭੇ ਨਾਲ ਲੱਗ ਗਿਆ, ਜਿਸ ਤੋਂ ਬਾਅਦ ਜ਼ੋਰਦਾਰ ਝਟਕਾ ਲੱਗਦੇ ਹੀ ਉਹ ਜ਼ਮੀਨ 'ਤੇ ਡਿੱਗ ਗਿਆ | ਇਸ ਦੌਰਾਨ ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਜ਼ਖਮੀ ਹੋਏ ਆਕਾਸ਼ ਨੂੰ ਚੁੱਕ ਕੇ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਖੰਭਿਆਂ ਨਾਲ ਲਟਕਦੀਆਂ ਨੰਗੀਆਂ ਤਾਰਾਂ ਕਾਰਨ ਪਹਿਲਾਂ ਵੀ ਕਈ ਵਾਰ ਹਾਦਸੇ ਵਾਪਰ ਚੁੱਕੇ ਹਨ, ਪਰ ਸਬੰਧਿਤ ਵਿਭਾਗ ਗਹਿਰੀ ਨੀਂਦ ਸੁੱਤਾ ਪਿਆ ਹੈ | ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੇ ਖੰਭਿਆਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਬੁੱਢੇ ਦਰਿਆ 'ਚ ਗੰਦਾ ਪਾਣੀ ਪੈਣ 'ਤੇ ਸੰਚ ਸੀਚੇਵਾਲ ਭੜਕੇ <br/> ਅਗਲੀ ਖ਼ਬਰ -ਕੈਨੇਡੀਅਨ ਸਕੂਲ ਗੋਲੀਬਾਰੀ-ਜ਼ਖ਼ਮੀ ਵਿਦਿਆਰਥੀ ਦੇ ਪਰਿਵਾਰ ਨੇ ਚੈਟ ਜੀ.ਪੀ.ਟੀ. 'ਤੇ ਕੀਤਾ ਮੁਕੱਦਮਾ
Ad Position 24