11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬੁੱਢੇ ਦਰਿਆ 'ਚ ਗੰਦਾ ਪਾਣੀ ਪੈਣ 'ਤੇ ਸੰਚ ਸੀਚੇਵਾਲ ਭੜਕੇ <br/>

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਭੁਪਿੰਦਰ ਸਿੰਘ ਬੈਂਸ/ਜਤਿੰਦਰ ਭੰਬੀ)-ਹੈਬੋਵਾਲ ਡੇਅਰੀ ਕੰਪਲੈਕਸ ਵਿਚ ਗੋਹਾ ਨਾ ਚੁੱਕਣ ਕਾਰਨ ਟਰੀਟਮੈਂਟ ਪਲਾਂਟ ਪਿਛਲੇ ਪੰਜ ਦਿਨਾਂ ਤੋਂ ਬੰਦ ਪਿਆ ਹੈ, ਜਿਸ ਨਾਲ ਡੇਅਰੀਆਂ ਦਾ ਗੰਦਾ ਪਾਣੀ ਸਿੱਧਾ ਬੁੱਢੇ ਦਰਿਆ ਵਿਚ ਪੈ ਰਿਹਾ ਹੈ | ਇਸ ਮਾਮਲੇ 'ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੌਕੇ 'ਤੇ ਨਿਰੀਖਣ ਕਰਦੇ ਹੋਏ ਸੰਬੰਧਿਤ ਅਧਿਕਾਰੀਆਂ ਨੂੰ ਫਟਕਾਰ ਲਗਾਈ | ਨਿਰੀਖਣ ਦੌਰਾਨ ਸਾਹਮਣੇ ਆਇਆ ਕਿ ਪਲਾਂਟ ਵਿਚ ਵੱਧ ਗੋਹਾ ਪੈਣ ਕਾਰਨ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਪਿਛਲੇ ਢਾਈ ਸਾਲ ਤੋਂ ਕੰਪਨੀ ਨੰੂ ਭੁਗਤਾਨ ਵੀ ਨਹੀਂ ਕੀਤਾ ਗਿਆ | ਇਸ ਤੋਂ ਇਲਾਵਾ ਬਲੋਕੀ ਨੇੜੇ ਇਕ ਵੱਡੇ ਸੀਵਰੇਜ ਪਾਈਪ ਰਾਹੀਂ ਵੀ ਗੰਦਾ ਪਾਣੀ ਦਰਿਆ ਵਿਚ ਪਾਇਆ ਜਾ ਰਿਹਾ ਹੈ | ਸੰਤ ਸੀਚੇਵਾਲ ਨੇ ਕਿਹਾ ਕਿ ਵੱਖ ਵੱਖ ਵਿਭਾਗ ਇਕ ਦੂਜੇ 'ਤੇ ਦੋਸ਼ ਮੜ੍ਹ ਕੇ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਬੁੱਢੇ ਦਰਿਆ ਨੰੂ ਪ੍ਰਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਉਨ੍ਹਾਂ ਤਾਜਪੁਰ ਰੋਡ 'ਤੇ ਬੂਟੇ ਲਗਾ ਕੇ ਸ਼ਹਿਰ ਨੰੂ ਹਰਿਆ ਭਰਿਆ ਬਣਾਉਣ ਦੀ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ 'ਚ ਵਪਾਰੀ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਅਗਲੀ ਖ਼ਬਰ ਬਿਜਲੀ ਦੇ ਖੰਭੇ ਦੀ ਲਪੇਟ ਵਿਚ ਆਉਣ ਨਾਲ ਵੈਲਡਿੰਗ ਵਰਕਰ ਝੁਲਸਿਆ
Ad Position 24