11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਫਰਵਰੀ ਦੀ ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕਾਂ 'ਚ ਰੋਸ

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਭੁਪਿੰਦਰ ਸਿੰਘ ਬੈਂਸ)-ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਘਲੋਟੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਅਧਿਆਪਕਾਂ ਨੇ ਫਰਵਰੀ ਮਹੀਨੇ ਦੀ ਤਨਖ਼ਾਹ ਨਾ ਮਿਲਣ 'ਤੇ ਭਾਰੀ ਰੋਸ ਜਤਾਇਆ | ਆਗੂਆਂ ਨੇ ਕਿਹਾ ਕਿ ਲੁਧਿਆਣਾ ਦੇ ਕਈ ਬਲਾਕਾਂ ਸਮੇਤ ਪੰਜਾਬ ਦੇ ਅੱਧ ਤੋਂ ਵੱਧ ਜ਼ਿਲਿ੍ਹਆਂ ਵਿਚ ਅਜੇ ਤੱਕ ਅਧਿਆਪਕਾਂ ਦੀ ਫਰਵਰੀ ਮਹੀਨੇ ਦੀ ਤਨਖ਼ਾਹ ਨਹੀਂ ਜਾਰੀ ਨਹੀਂ ਹੋਈ, ਜਿਸ ਨਾਲ ਅਧਿਆਪਕ ਵਰਗ ਨੰੂ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਨੰੂ ਆਪਣੀਆਂ ਪਰਿਵਾਰਕ ਜ਼ਰੂਰਤਾਂ, ਬੱਚਿਆਂ ਦੀ ਫ਼ੀਸ, ਕਿਤਾਬਾਂ ਅਤੇ ਕਰਜਾਂ ਦੀਆਂ ਕਿਸ਼ਤਾਂ ਇਸੀ ਤਨਖ਼ਾਹ ਨਾਲ ਦੇਣੀਆਂ ਹੁੰਦੀਆਂ ਹਨ | ਯੂਨੀਅਨ ਆਗੂਆਂ ਨੇ ਸਿੱਖਿਆ ਮੰਤਰੀ ਨੰੂ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਰਕਮ ਜਾਰੀ ਕਰਕੇ ਅਧਿਆਪਕਾਂ ਦੀ ਤਨਖ਼ਾਹ ਜਾਰੀ ਕਰਵਾਈ ਜਾਵੇ | ਇਸ ਮੌਕੇ ਅਮਨਪ੍ਰੀਤ, ਅਵਤਾਰ ਤਾਰੀ, ਨਰਿੰਦਰ ਭੜੀ, ਕਮਲ ਕ੍ਰਿਸ਼ਨ, ਹਰਪਾਲ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਧਿਕਾਰੀਆਂ ਦੀ ਸੁਸਤੀ ਦੇ ਚਲਦੇ ਗਿੱਲ ਰੋਡ ਦਾਣਾ ਮੰਡੀ ਦਾ ਵਜੂਦ ਖ਼ਤਮ ਹੋਣ ਕਿਨਾਰੇ ਅਗਲੀ ਖ਼ਬਰ ਰੇਲ ਗੱਡੀ 'ਚ ਵਪਾਰੀ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ
Ad Position 24