ਆਲਮਗੀਰ, 10 ਮਾਰਚ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਨੈਸ਼ਨਲ ਅਵਾਰਡ ਜੇਤੂ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਡਵੋਕੇਟ ਹਰਨਾਮਪੁਰਾ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਕੇ ਮਾਨ ਸਨਮਾਨ ਦਿੱਤਾ ਹੈ | ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਐਡਵੋਕੇਟ ਹਰਨਾਮਪੁਰਾ ਦੀ ਨਿਯੁਕਤੀ ਉਪਰੰਤ ਸ. ਬਾਦਲ ਨੇ ਵਿਸ਼ਵਾਸ ਦਵਾਇਆ ਕਿ ਪਾਰਟੀ ਦੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਉਚਿੱਤ ਮਾਨ ਸਨਮਾਨ ਦੇ ਕੇ ਨਿਵਾਜਿਆ ਜਾਵੇਗਾ | ਉਪਰੰਤ ਐਡਵੋਕੇਟ ਹਰਨਾਮਪੁਰਾ ਨੇ ਸ. ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਪਾਰਟੀ ਦੇ ਪ੍ਰਚਾਰ, ਪ੍ਰਸਾਰ ਲਈ ਪਹਿਲਾਂ ਨਾਲੋਂ ਵੀ ਤਗੜੇ ਹੋ ਕੇ ਮਿਹਨਤ ਕਰਨਗੇ ਤਾਂ ਜੋ ਆਗਾਮੀ 2027 ਦੀਆਂ ਚੋਣਾਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾ ਸਕੇ |