11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਦੋ ਮਾਸੂਮ ਬੱਚੀਆਂ ਨੂੰ ਅਗਵਾ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਦੋ ਮਾਸੂਮ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਿਜੇ ਨਗਰ ਦੇ ਰਹਿਣ ਵਾਲੇ ਰਜਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ | ਇਸ ਮਾਮਲੇ ਵਿਚ ਜਨਕਪੁਰੀ ਦੇ ਰਹਿਣ ਵਾਲੇ ਸ਼ਿਵ ਮੋਹਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਘਰ ਆਇਆ ਤਾਂ ਉਸ ਦੀਆਂ ਲੜਕੀਆਂ ਜਿਨ੍ਹਾਂ ਦੀ ਉਮਰ ਸੱਤ ਸਾਲ ਅਤੇ 6 ਸਾਲ ਹੈ | ਘਰ ਵਿਚ ਹਾਜ਼ਰ ਨਹੀਂ ਸੀ | ਉਸ ਦੱਸਿਆ ਕਿ ਉਸ ਨੇ ਕਾਫ਼ੀ ਭਾਲ ਕੀਤੀ, ਪਰ ਉਨ੍ਹਾਂ ਦਾ ਕਿਧਰੇ ਪਤਾ ਨਹੀਂ ਲੱਗਾ | ਉਸ ਸ਼ੱਕ ਪ੍ਰਗਟ ਕੀਤਾ ਕਿ ਲੜਕੀਆਂ ਨੂੰ ਸ਼ਿਵ ਮੋਹਨ ਨੇ ਉਸ ਦੀ ਪਤਨੀ ਨਾਲ ਮਿਲ ਕੇ ਅਗਵਾਕਾਰ ਲਿਆ ਹੈ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਸਫਲਤਾ ਪੁਲਿਸ ਨੂੰ ਨਹੀਂ ਮਿਲੀ ਹੈ |

Ad Position 22
No active advertisement
ਪਿਛਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/> ਅਗਲੀ ਖ਼ਬਰ ਐਡਵੋਕੇਟ ਹਰਨਾਮਪੁਰਾ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ <br/>
Ad Position 24