ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਡਲ ਟਾਊਨ ਐਕਸਟੈਨਸ਼ਨ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਮਾਡਲ ਟਾਊਨ ਐਕਸਟੈਨਸ਼ਨ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਪੁੱਤਰ ਇੰਦਰ ਸਿੰਘ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਨਾਲ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਹੋਇਆ ਸੀ | ਜਦੋਂ ਉਹ ਵਾਪਸ ਆਇਆ ਤਾਂ ਉਸ ਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਵਿਚ ਪਈ ਡੇਢ ਲੱਖ ਦੀ ਲੱਗਦੀ ਅਤੇ ਲੱਖਾਂ ਰੁਪਏ ਦੇ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਹੋ ਚੁੱਕੇ ਸਨ | ਉਸ ਦੱਸਿਆ ਕਿ ਜਦੋਂ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਚੈਕ ਕੀਤੀ ਗਈ ਤਾਂ ਦੋ ਚੋਰ ਘਰ ਵਿਚ ਚੋਰੀ ਕਰਦੇ ਦਿਖੇ¢ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਹੈ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਪੁਲਿਸ ਵਲੋਂ ਸੀ.ਸੀ. ਟੀਵੀ ਫੁਟੇਜ ਕਬਜ਼ੇ ਵਿਚ ਲੈ ਲਿਆ ਤੇ ਚੋਰਾਂ ਦੇ ਸੁਰਾਗ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ |