11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

'ਆਪ' ਨੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਕੇ ਵਿਰੋਧੀਆਂ ਦੀ ਜ਼ੁਬਾਨ ਨੂੰ ਲਾਏ ਜਿੰਦਰੇ-ਰਾਜੀ ਸਾਹਨੇਵਾਲ <br/>

Ad Position 21
No active advertisement
ਅਜੀਤ ਡੈਸਕ 11-03-2026
* ਕਿਹਾ, ਚੁਣਾਵੀ ਵਾਅਦਿਆਂ ਤੋਂ ਵੀ ਵਧਕੇ ਦਿੱਤੀਆਂ ਸਹੂਲਤਾਂ ਤੋਂ ਲੋਕ ਖੁਸ਼
ਭਾਮੀਆਂ ਕਲਾਂ, 10 ਮਾਰਚ (ਜਤਿੰਦਰ ਭੰਬੀ)- ਸੂਬੇ ਦੀ 'ਆਪ' ਸਰਕਾਰ ਵਲੋਂ ਹਰੇਕ ਵਰਗ ਨੂੰ ਨਾਲ ਲੈ ਕੇ ਚੱਲਣ ਕਰਕੇ ਸੂਬੇ ਦਾ ਹਰੇਕ ਵਿਅਕਤੀ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੈ,ਜੋ ਕਿ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਿਹਾ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਬੀ.ਸੀ.ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਨ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ 'ਆਪ' ਸਪਰੀਮੋਂ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਸੂਬੇ ਦੇ ਮੁੱਖ ਮੰਤਰੀ ਵਲੋਂ ਕੀਤੇ ਗਏ ਕੰਮਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਉਨ੍ਹਾਂ ਕਿਹਾ ਕਿ 'ਆਪ' ਵਲੋਂ 2022 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ ਵਿਰੋਧੀਆਂ ਨੂੰ ਘਬਰਾਹਟ ਹੋਣੀ ਸ਼ੁਰੂ ਹੋ ਗਈ ਹੈ,ਕਿਉਂ ਕਿ ਸੂਬੇ ਦੀ 'ਆਪ' ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ,ਉਸ ਤੋਂ ਵੀ ਕਿਤੇ ਵਧਕੇ ਜਿਥੇ ਵਾਅਦੇ ਪੂਰੇ ਕੀਤੇ ਹਨ,ਉਥੇ ਹੀ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ ਨਾਲ ਪੰਜਾਬ ਦੀ ਤਰੱਕੀ ਲਈ ਵੀ ਕਈ ਪਹਿਲਕਦਮੀਆਂ ਕੀਤੀਆਂ ਹਨ | ਉਨ੍ਹਾਂ ਉਦਯੋਗਿਕ ਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਉਦਯੋਗਿਕ ਨੀਤੀ ਨਾਲ ਜਿਥੇ ਉਦਯੋਗ ਬੁਲੰਦੀਆਂ ਤੇ ਜਾਣਗੇ, ਉਥੇ ਹੀ ਰੋਜ਼ਗਾਰ ਵਿਚ ਵੀ ਵਾਧਾ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/>
Ad Position 24