11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨਗਰ ਨਿਗਮ ਨੇ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਭੁਪਿੰਦਰ ਸਿੰਘ ਬੈਂਸ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 'ਤੇ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਮਾਗਮ ਕਰਕੇ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ | ਇਨ੍ਹਾਂ ਸਮਾਗਮਾਂ ਵਿਚ ਵੱਖ ਵੱਖ ਖੇਤਰਾਂ ਵਿਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੰੂ ਸਨਮਾਨਿਤ ਕੀਤਾ ਗਿਆ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਕਮਿਸ਼ਨਰ ਡਾ. ਨੀਰੂ ਕਤਿਆਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਪ੍ਰੋਗਰਾਮਾਂ ਵਿਚ ਮਹਿਲਾਵਾਂ ਦੀ ਸਮਾਜ ਵਿਚ ਮਹੱਤਵਪੂਰਨ ਭੂਮਿਕਾ ਨੰੂ ਸਲਾਮ ਕੀਤਾ ਗਿਆ | ਇਸ ਮੌਕੇ ਸੀ.ਐਰ.ਓ ਅਸ਼ਵਨੀ ਸਹੋਤਾ, ਹੈਲਥ ਅਫ਼ਸਰ ਡਾ. ਵਿਪਲ ਮਲਹੋਤਰਾ, ਸਵੱਛ ਭਾਰਤ ਮਿਸ਼ਨ ਦੀ ਟੀਮ, ਸਵੈ ਸਹਾਇਤਾ ਸਮੂਹਾਂ, ਐਜੀੳਜ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮਾਂ ਦੌਰਾਨ ਕਰਮਚਾਰੀਆਂ, ਮਹਿਲਾ ਅਚੀਵਰਜ, ਵਿਦਿਆਰਥੀਆਂ ਅਤੇ ਵਲੰਟੀਅਰਾਂ ਨੰੂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀਆਂ ਨੂੰ ਅਮੂਲ ਨੇ ਨੌਕਰੀ ਲਈ ਚੁਣਿਆ <br/> ਅਗਲੀ ਖ਼ਬਰ 'ਆਪ' ਨੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਕੇ ਵਿਰੋਧੀਆਂ ਦੀ ਜ਼ੁਬਾਨ ਨੂੰ ਲਾਏ ਜਿੰਦਰੇ-ਰਾਜੀ ਸਾਹਨੇਵਾਲ <br/>...
Ad Position 24