11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡਾ. ਕੋਟਨਿਸ ਹਸਪਤਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਡਾ. ਤਰਲੋਚਨ ਸਿੰਘ)-ਡਾ. ਦਵਾਰਕਾ ਨਾਥ ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ, ਸਲੇਮ ਟਾਬਰੀ ਵਲੋਂ ਚਲਾਈ ਜਾ ਰਹੀ ਸੀ.ਪੀ.ਐਲ.ਆਈ. ਅਤੇ ਓ.ਡੀ.ਆਈ.ਸੀ. ਯੋਜਨਾ ਦੇ ਅਧੀਨ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਜ਼ਿਲ੍ਹਾ ਮਨੋਚਿਕਿਤਸਕ ਸਮਾਜਿਕ ਅਧਿਕਾਰੀ, ਸਿਵਲ ਹਸਪਤਾਲ ਨੀਤੂ ਸਿੰਗਲਾ, ਪ੍ਰਬੰਧ ਅਧਿਕਾਰੀ, ਐਮ.ਈ.ਐਸ. ਪਰਮਜੀਤ ਕੌਰ, ਪ੍ਰੋਗਰਾਮ ਅਧਿਕਾਰੀ, ਦਿਸ਼ਾ ਕਲੱਸਟਰ, ਜਲੰਧਰ ਲਕਸ਼ਮੀ ਰਾਣੀ ਅਤੇ ਓ.ਡੀ.ਆਈ.ਸੀ. ਇੰਚਾਰਜ ਮਨੀਸ਼ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਵਿਚ ਸ਼ਾਮਿਲ ਮਹਿਲਾਵਾਂ ਨੂੰ ਬੁਲਾਰਿਆਂ ਨੇ ਵੱਖ-ਵੱਖ ਕਿਸਮ ਦੀਆਂ ਮਾਨਸਿਕ ਬਿਮਾਰੀਆਂ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ੇ ਦੀ ਲਤ ਵੀ ਇਕ ਮਾਨਸਿਕ ਬਿਮਾਰੀ ਹੈ ਅਤੇ ਨਸ਼ੇ ਦੇ ਆਦੀ ਲੋਕਾਂ ਨੂੰ ਜੇਲ੍ਹ ਦੀ ਨਹੀਂ, ਸਗੋਂ ਢੁਕਵੇਂ ਇਲਾਜ ਅਤੇ ਸਲਾਹ ਦੀ ਲੋੜ ਹੁੰਦੀ ਹੈ | ਇਸ ਮੌਕੇ ਸੰਸਥਾ ਦੇ ਨਿਰਦੇਸ਼ਕ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਨਸ਼ੇ ਦੇ ਵਧ ਰਹੇ ਰੁਝਾਨ ਨੂੰ ਰੋਕਣ ਲਈ ਬੱਚਿਆਂ ਦੇ ਮਾਨਸਿਕ ਵਿਕਾਸ ਦੇ ਸਮੇਂ ਉਨ੍ਹਾਂ ਨੂੰ ਇਸ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਅਤੇ ਮਾਤਾ-ਪਿਤਾ ਨੂੰ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾ ਕੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ਾ ਕਰਦੇ ਹਨ, ਪਰ ਅਜੇ ਆਦੀ ਨਹੀਂ ਬਣੇ, ਉਨ੍ਹਾਂ ਨੂੰ ਸਹੀ ਦਿਸ਼ਾ ਦੇ ਕੇ ਮੁੜ ਆਮ ਜੀਵਨ ਵੱਲ ਲਿਆਂਦਾ ਜਾ ਸਕਦਾ ਹੈ, ਜਦਕਿ ਜੋ ਲੋਕ ਨਸ਼ੇ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਲਈ ਢੁਕਵੇਂ ਇਲਾਜ ਅਤੇ ਪੁਨਰਵਾਸ ਦੀ ਵਿਵਸਥਾ ਕਰਨਾ ਸਮਾਜ ਦੀ ਜ਼ਿੰਮੇਵਾਰੀ ਹੈ | ਸਮਾਗਮ ਦੌਰਾਨ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਨਾਮਾ ਖੱਟਣ ਵਾਲੀਆਂ 25 ਤੋਂ ਵੱਧ ਸਮਾਜ ਸੇਵੀ ਮਹਿਲਾਵਾਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਗਨਦੀਪ ਕੁਮਾਰ, ਡਾ. ਰਘੁਵੀਰ ਸਿੰਘ, ਡਾ. ਬਲਜਿੰਦਰ ਸਿੰਘ ਢਿੱਲੋਂ, ਮਹੇਸ਼, ਉਪੇਂਦਰ ਸਿੰਘ, ਮਨਪ੍ਰੀਤ ਸਿੰਘ ਰਿਤੂ, ਮੀਨੂ, ਸੋਨੀਆ, ਪ੍ਰਵੇਸ਼, ਰਵਦੀਪ ਕੌਰ, ਤਰਸੇਮ ਲਾਲ ਅਤੇ ਅਸ਼ਵਨੀ ਵਰਮਾ ਆਦਿ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮੱਕੜ ਪਰਿਵਾਰ ਵਲੋਂ ਪੰਥ ਨੂੰ ਦਿੱਤੀਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ-ਕਾਉਂਕੇ <br/> ਅਗਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀਆਂ ਨੂੰ ਅਮੂਲ ਨੇ ਨੌਕਰੀ ਲਈ ਚੁਣਿਆ <br/>
Ad Position 24