ਫੁੱਲਾਂਵਾਲ, 10 ਮਾਰਚ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਕਲਾਂ ਸਕੂਲ ਨੂੰ ਅੰਤਰਰਾਸ਼ਟਰੀ ਸੰਸਥਾ ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸਭਿਆਚਾਰਕ ਸੰਗਠਨ (ਯੂਨੈਸਕੋ) ਦੀ ਮੈਂਬਰਸ਼ਿਪ ਮਿਲਣ 'ਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ | ਇਹ ਮੈਂਬਰਸ਼ਿਪ ਸਕੂਲ ਦੀ ਸਿੱਖਿਆ, ਸਭਿਆਚਾਰਕ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉੱਦਮਾਂ ਸਦਕਾ ਮਿਲੀ ਹੈ | ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਖੁਸ਼ੀ ਜਤਾਈ ਅਤੇ ਕਿਹਾ ਕਿ (ਯੂਨੈਸਕੋ) ਮੈਂਬਰਸ਼ਿਪ ਮਿਲਣ ਨਾਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਿੱਖਿਆਤਮਕ ਅਤੇ ਸਭਿਆਚਾਰਕ ਗਤੀਵਿਧੀਆਂ ਨਾਲ ਜੁੜਨ ਦਾ ਮੌਕਾ ਮਿਲੇਗਾ | ਇਸ ਰਾਹੀਂ ਵਿਦਿਆਰਥੀਆਂ ਵਿਚ ਵਿਸ਼ਵ ਸ਼ਾਂਤੀ, ਸਹਿਯੋਗ ਅਤੇ ਸਾਂਝੀ ਵਿਰਾਸਤ ਪ੍ਰਤੀ ਜਾਗਰੂਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ | ਸਕੂਲ ਦੇ ਪਿ੍ੰਸੀਪਲ ਕਿ੍ਤਿਕਾ ਸੇਠ ਨੇ ਕਿਹਾ ਕਿ ਇਹ ਉਪਲਬਧੀ ਸਾਰੇ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਭਵਿੱਖ ਵਿਚ ਵੀ ਸਕੂਲ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਮੁੱਲਾਂ ਅਤੇ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਯਤਨ ਕਰਦਾ ਰਹੇਗਾ |