11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪਤੀ ਦੇ ਤਸ਼ੱਦਦ ਦਾ ਸ਼ਿਕਾਰ ਸ਼ੱਕੀ ਹਾਲਾਤ 'ਚ ਔਰਤ ਛੱਤ ਤੋਂ ਹੇਠਾਂ ਡਿਗੀ <br/>

Ad Position 21
No active advertisement
ਅਜੀਤ ਡੈਸਕ 11-03-2026
• ਹਾਲਤ ਗੰਭੀਰ
ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਬਚਨ ਨਗਰ ਵਿਚ ਪਤੀ ਦੇ ਤਸ਼ੱਦਦ ਦਾ ਸ਼ਿਕਾਰ ਇਕ ਔਰਤ ਦੇ ਸ਼ੱਕੀ ਹਾਲਾਤਾਂ ਵਿਚ ਛੱਤ ਤੋਂ ਹੇਠਾਂ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸਬੰਧੀ ਖੁਸ਼ੀ ਅਰੋੜਾ ਵਾਸੀ ਗੁਰਬਚਨ ਨਗਰ ਦੀ ਸ਼ਿਕਾਇਤ 'ਤੇ ਬੋਬੀ ਨਰੂਲਾ ਵਾਸੀ ਮਾਨਕਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਨਨਾਣ ਮੀਨਾਕਸ਼ੀ ਦਾ ਵਿਆਹ ਉਕਤ ਕਥਿਤ ਦੋਸ਼ੀ ਬੋਬੀ ਨਰੂਲਾ ਉਰਫ ਖੇਮ ਚੰਦ ਨਾਲ ਹੋਇਆ ਸੀ | ਇਹ ਇਹਨਾਂ ਦਾ ਪ੍ਰੇਮ ਵਿਆਹ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਨੇ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਘਰੇਲੂ ਕਲੇਸ਼ ਦੇ ਚੱਲਦਿਆਂ ਉਕਤ ਕਥਿਤ ਦੋਸ਼ੀ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਘਰ ਅੰਦਰ ਬੰਦ ਕਰਕੇ ਚਲੇ ਗਏ | ਉਸ ਨੇ ਦੱਸਿਆ ਕਿ ਬਾਅਦ ਵਿਚ ਮੀਨਾਕਸ਼ੀ ਸ਼ੱਕੀ ਹਾਲਾਤਾਂ ਵਿਚ ਘਰ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੀ ਅਤੇ ਗੰਭੀਰ ਜ਼ਖਮੀ ਹੋ ਗਈ | ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮੀ ਦੀ ਬੇਵਫਾਈ ਤੋਂ ਦੁਖੀ ਲੜਕੀ ਨੇ ਕੀਤੀ ਖੁਦਕੁਸ਼ੀ <br/> ਅਗਲੀ ਖ਼ਬਰ ਰੀਅਲ ਸਟੇਟ ਕਾਰੋਬਾਰ ਨੂੰ ਤਬਾਹ ਕਰ ਦੇਵੇਗਾ ਮੌਜੂਦਾ ਬਜਟ-ਗੁਲਸ਼ਨ ਕੁਮਾਰ <br/>
Ad Position 24