ਲੁਧਿਆਣਾ, 10 ਮਾਰਚ (ਜਸਵਿੰਦਰ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮÏਕੇ 'ਤੇ ਮੇਰਾ ਭਾਰਤ ਵਲੋਂ ਜ਼ਿਲ੍ਹਾ ਖੇਡ ਵਿਭਾਗ, ਸਪੋਰਟਸ ਅਥਾਰਟੀ ਆਫ ਇੰਡੀਆ ਅਤੇ ਖੇਲੋ ਇੰਡੀਆ ਅਸਮਿਤਾ ਲੀਗ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ 'ਚ ਮਹਿਲਾਵਾਂ ਅਤੇ ਕੁੜੀਆਂ ਲਈ ਐਥਲੈਟਿਕਸ ਮੁਕਾਬਲੇ ਕਰਵਾਏ ਗਏ¢ ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਤੋਂ ਆਈਆਂ ਮਹਿਲਾਵਾਂ ਅਤੇ ਕੁੜੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ¢ ਮੁਕਾਬਲਿਆਂ ਵਿਚ 100 ਮੀਟਰ, 200 ਮੀਟਰ ਅਤੇ 400 ਮੀਟਰ ਦÏੜ ਦੇ ਨਾਲ-ਨਾਲ ਕੁੱਝ ਫਨ ਸਪੋਰਟਸ ਗਤੀਵਿਧੀਆਂ ਵੀ ਕਰਵਾਈਆਂ ਗਈਆਂ¢ ਇਸ ਉਪਰਾਲੇ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਕੁੜੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਨਾ ਸੀ¢ ਇਸ ਮÏਕੇ ਅੰਤਰਰਾਸ਼ਟਰੀ ਐਥਲੀਟ ਪ੍ਰੇਮ ਸਿੰਘ, ਜਿਨ੍ਹਾਂ ਨੇ ਕਈ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਇਸ ਤੋਂ ਇਲਾਵਾ ਏਸ਼ੀਅਨ ਗੇਮਜ਼ ਮੈਡਲਿਸਟ ਚਰਨਜੀਤ ਕÏਰ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ¢ ਦੋਵੇਂ ਮਹਿਮਾਨਾਂ ਨੇ ਅÏਰਤਾਂ ਵਿਚ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਮੁਕਾਬਲੇ ਅੰਡਰ 13 ਸਾਲ, 1318 ਸਾਲ ਅਤੇ 18 ਸਾਲ ਤੋਂ ਉਪਰ ਉਮਰ ਵਰਗਾਂ ਵਿਚ ਕਰਵਾਏ ਗਏ¢ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਅਤੇ ਰਿਫਰੈਸ਼ਮੈਂਟ ਦਿੱਤੇ ਗਏ, ਜਦਕਿ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਮਾਗਮ ਖੇਲੋ ਇੰਡੀਆ ਅਸਮਿਤਾ ਪਹਿਲ ਦੇ ਤਹਿਤ ਕਰਵਾਇਆ ਗਿਆ, ਜਿਸਦਾ ਉਦੇਸ਼ ਮਹਿਲਾਵਾਂ ਦੀ ਖੇਡਾਂ ਵਿਚ ਭਾਗੀਦਾਰੀ ਵਧਾਉਣਾ ਅਤੇ ਨੀਵੇਂ ਪੱਧਰ 'ਤੇ ਖੇਡ ਸਭਿਆਚਾਰ ਨੂੰ ਮਜ਼ਬੂਤ ਕਰਨਾ ਹੈ |