11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹੋਲਾ ਮਹੱਲਾ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਖਾਲਸਾ ਪੰਥ ਦੀ ਚੜ੍ਹਦੀਕਲਾ ਦੇ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਨੂੰ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਂਦਿਆਂ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ, ਜਿਸ ਵਿਚ ਗੁਰੂ ਘਰ ਦੇ ਕੀਰਤਨੀਏ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਤੋਂ ਪਹਿਲਾਂ ਗੁਰਮਤਿ ਸਮਾਗਮ 'ਚ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਬਚਿੱਤਰ ਸਿੰਘ ਨੇ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਚੜ੍ਹਦੀਕਲਾ ਦਾ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਸਾਨੂੰ ਅਣਖ, ਗ਼ੈਰਤ, ਨਿਆਰੇਪਣ ਅਤੇ ਸੂਰਬੀਰਤਾ ਦਾ ਜਜ਼ਬਾ ਪੈਦਾ ਕਰਨ ਦੀ ਪੇ੍ਰਰਨਾ ਦਿੰਦਾ ਹੈ | ਸਮਾਗਮ ਦੀ ਸਮਾਪਤੀ ਮÏਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕੀਰਤਨੀ ਜਥਿਆਂ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟਿਆਨੀ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਬੀ.ਕੇ., ਪਰਮਜੀਤ ਸਿੰਘ ਸੇਠੀ, ਭੁਪਿੰਦਰ ਸਿੰਘ ਅਰੋੜਾ, ਮਨਮੋਹਨ ਸਿੰਘ, ਨਰਿੰਦਰਪਾਲ ਸਿੰਘ ਕਥੂਰੀਆ, ਅਵਤਾਰ ਸਿੰਘ ਸਿੰਘ ਮਿੱਡਾ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨ ਕੌਂਸਲ ਸਿਵਲ ਲਾਈਨਜ਼ ਵਲੋਂ ਪੁਸਤਕ ਜਾਰੀ ਸਮਾਰੋਹ <br/> ਅਗਲੀ ਖ਼ਬਰ ਗੁਰੂ ਨਾਨਕ ਸਟੇਡੀਅਮ 'ਚ ਕਰਵਾਏ ਐਥਲੈਟਿਕਸ ਮੁਕਾਬਲੇ <br/>
Ad Position 24