11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਹੇਲੀ ਦੀ ਥਾਂ 'ਤੇ ਪੇਪਰ ਦੇ ਰਹੀ ਲੜਕੀ ਕਾਬੂ <br/>

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਸਥਿਤ ਸਰਕਾਰੀ ਹਾਈ ਸਕੂਲ ਵਿਚ ਸਹੇਲੀ ਦੀ ਥਾਂ 'ਤੇ ਪੇਪਰ ਦੇ ਰਹੀ ਲੜਕੀ ਨੂੰ ਸੁਪਰਡੈਂਟ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਦੋਵਾਂ ਲੜਕੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਇਹ ਕਾਰਵਾਈ ਭੁਪਿੰਦਰ ਪਾਲ ਸਿੰਘ ਸੁਪਰਡੈਂਟ ਸੈਂਟਰ ਸਰਾਭਾ ਹਾਈ ਸਕੂਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪਿੰਡ ਸਸਰਾਲੀ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਅਤੇ ਪਲਵੀ ਵਾਸੀ ਕੈਲਾਸ਼ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਪਲਵੀ ਨੂੰ ਕਾਬੂ ਕਰ ਲਿਆ, ਜਦਕਿ ਮਨਪ੍ਰੀਤ ਕੌਰ ਅਜੇ ਫ਼ਰਾਰ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਦਿਨ ਉਕਤ ਸਕੂਲ ਵਿਚ 10ਵੀਂ ਕਲਾਸ ਦਾ ਬੋਰਡ ਦਾ ਪੇਪਰ ਸੀ ਅਤੇ ਚੈਕਿੰਗ ਦੌਰਾਨ ਜਦੋਂ ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਸ਼ਨਾਖਤੀ ਕਾਰਡ ਚੈੱਕ ਕੀਤੇ ਗਏ ਤਾਂ ਪਲਵੀ ਦੀ ਫੋਟੋ ਰੋਲ ਨੰਬਰ ਨਾਲ ਮੇਲ ਨਹੀਂ ਹੋ ਰਹੀ ਸੀ, ਜਿਸ 'ਤੇ ਸ਼ੱਕ ਹੋਣ 'ਤੇ ਜਦੋਂ ਪਲਵੀ ਤੋਂ ਸਖ਼ਤੀ ਨਾਲ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਉਹ ਆਪਣੀ ਸਹੇਲੀ ਮਨਪ੍ਰੀਤ ਕੌਰ ਦੀ ਥਾਂ 'ਤੇ ਪੇਪਰ ਦੇਣ ਲਈ ਆਈ ਸੀ, ਜਿਸ 'ਤੇ ਸੁਪਰਡੈਂਟ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਮਨਪ੍ਰੀਤ ਕੌਰ ਦੀ ਭਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬਾਲ ਭਿੱਖਿਆ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ <br/> ਅਗਲੀ ਖ਼ਬਰ ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨ ਕੌਂਸਲ ਸਿਵਲ ਲਾਈਨਜ਼ ਵਲੋਂ ਪੁਸਤਕ ਜਾਰੀ ਸਮਾਰੋਹ <br/>
Ad Position 24