11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਾਲ ਭਿੱਖਿਆ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ <br/>

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਡਾ. ਤਰਲੋਚਨ ਸਿੰਘ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਲੁਧਿਆਣਾ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਲਈ ਸਥਾਨਕ ਦੁਰਗਾ ਮਾਤਾ ਮੰਦਿਰ, ਸ਼ੀਤਲਾ ਮਾਤਾ ਮੰਦਿਰ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੌਰਾਨ 5 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਵੀ ਕੀਤਾ ਗਿਆ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ 'ਤੇ ਠੱਲ੍ਹ ਪਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਦਿਆਂ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਤਜਿੰਦਰ ਸਿੰਘ ਦੀ ਅੱਧੀ ਰਾਤ ਗਿ੍ਫ਼ਤਾਰੀ 'ਤੇ ਭੜਕਿਆ ਮੁਲਾਜ਼ਮ ਵਰਗ <br/> ਅਗਲੀ ਖ਼ਬਰ ਸਹੇਲੀ ਦੀ ਥਾਂ 'ਤੇ ਪੇਪਰ ਦੇ ਰਹੀ ਲੜਕੀ ਕਾਬੂ <br/>
Ad Position 24