11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹੋਲੀ ਸਮਾਗਮ ਦÏਰਾਨ ਹੋਈ ਲੜਾਈ ਦੇ ਮਾਮਲੇ 'ਚ ਅੱਠ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੋਲੀਟਿਅਰ ਹੋਮ ਕਾਲੋਨੀ ਵਿਚ ਹÏਲੀ ਮÏਕੇ ਕਰਵਾਏ ਗਏ ਸਮਾਗਮ ਦÏਰਾਨ ਸਿੱਖ ਨੌਜਵਾਨ ਵਲੋਂ ਸਿਗਰਟ ਪੀਣ ਤੋਂ ਰੋਕਣ 'ਤੇ ਹਮਲਾਵਰਾਂ ਵਲੋਂ ਉਸ 'ਤੇ ਹਮਲਾ ਕਰ ਦਿੱਤਾ, ਜਿਸਦੇ ਸਿੱਟੇ ਵਜੋਂ ਗੰਭੀਰ ਜ਼ਖਮੀ ਹੋ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਚÏੜੀ ਸੜਕ ਦੇ ਰਹਿਣ ਵਾਲੇ ਤਰੁਣਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਨਪ੍ਰੀਤ ਸਿੰਘ, ਚੈਰੀ, ਜਸਕੀਰਤ ਮਾਨ ਅਤੇ ਉਨ੍ਹਾਂ ਦੇ ਸਾਥ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਉਕਤ ਸਮਾਗਮ ਵਿਚ ਸ਼ਾਮਿਲ ਹੋਣ ਲਈ ਉਥੇ ਗਿਆ ਸੀ ਅਤੇ ਜਸਕੀਰਤ ਮਾਨ ਉਥੇ ਸਿਗਰਟ ਪੀਣ ਲੱਗ ਪਿਆ | ਜਦੋਂ ਉਸਨੇ ਉਸ ਨੰੂ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਉਸਦੀ ਸੋਨੇ ਦੀ ਚੇਨ ਵੀ ਖੋਹ ਕੇ ਫ਼ਰਾਰ ਹੋ ਗਏ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਜਬਰ ਜਨਾਹ ਦੀ ਸ਼ਿਕਾਰ ਅÏਰਤ ਦੀਆਂ ਇਤਰਾਜ਼ਯੋਗ ਫ਼ੋਟੋਆਂ ਵਾਇਰਲ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/> ਅਗਲੀ ਖ਼ਬਰ 'ਆਪ' ਦਾ ਖੋਖਲਾ ਬਜਟ ਨੌਜਵਾਨਾਂ ਨਾਲ ਵੱਡਾ ਧੋਖਾ, 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਵੇਗੀ ਪੰਜਾਬ ਦੀ ਨਵ...
Ad Position 24