ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਜਬਰ ਜਨਾਹ ਦੀ ਸ਼ਿਕਾਰ ਅÏਰਤ ਦੀਆਂ ਇਤਰਾਜ਼ਯੋਗ ਫ਼ੋਟੋਆਂ ਵਾਇਰਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਅÏਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਹਰਜਿੰਦਰ ਸਿੰਘ ਵਾਸੀ ਉਚੀ ਮੰਗਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਅੱਠ-ਦਸ ਸਾਲ ਤੋਂ ਉਸਦੇ ਉਕਤ ਕਥਿਤ ਦੋਸ਼ੀ ਨਾਲ ਦੋਸਤਾਨਾ ਸਬੰਧ ਸਨ ਅਤੇ ਬਾਅਦ ਵਿਚ ਉਸਨੇ ਉਸ ਨੰੂ ਮਿਲਣਾ ਬੰਦ ਕਰ ਦਿੱਤਾ | ਬੀਤੇ ਦਿਨ ਇਸ ਰਜਿੰਸ਼ ਨੂੰ ਲੈਕੇ ਕਥਿਤ ਦੋਸ਼ੀ ਉਸਦੇ ਘਰ ਦਾਖਲ ਹੋਇਆ ਅਤੇ ਉਸ ਨਾਲ ਜਬਰ ਜਨਾਹ ਕੀਤਾ | ਬਾਅਦ ਵਿਚ ਕਥਿਤ ਦੋਸ਼ੀ ਨੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਵੀ ਵਾਇਰਲ ਕਰ ਦਿੱਤੀਆਂ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢