11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੱਤੇਵਾੜਾ 'ਚ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 15 ਨੂੰ -ਬੈਨੀਪਾਲ

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਮੱਤੇਵਾੜਾ ਵਿਖੇ 15 ਮਾਰਚ ਦਿਨ ਐਤਵਾਰ ਨੂੰ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਦੀ ਅਗਵਾਈ ਕਰ ਰਹੇ ਵਾਤਾਵਰਨ ਪ੍ਰੇਮੀ ਅਤੇ ਪੀ.ਏ.ਸੀ. ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 11:00 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਚੱਲੇਗਾ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੀ.ਏ.ਸੀ. ਦੇ ਮੈਂਬਰ ਕਰਨਲ ਸੀ.ਐਮ. ਲਖਨਪਾਲ ਨੇ ਦੱਸਿਆ ਕਿ ਇਹ ਉਦਮ ਪ੍ਰਸਿੱਧ ਪੱਤਰਕਾਰ ਅਤੇ ਸਮਰਪਿਤ ਸਮਾਜ ਸੇਵੀ ਸੰਜੇ ਸੋਂਧੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੀ ਟੀਮ ਪੂਰੀ ਤਰ੍ਹਾਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਅੱਖਾਂ ਦੀ ਜਾਂਚ ਚੈੱਕਅਪ ਬੱਸ ਲੈ ਕੇ ਆਵੇਗੀ, ਜਿਸ ਵਿਚ ਆਧੁਨਿਕ ਜਾਂਚ ਯੰਤਰ ਹੋਣਗੇ ਅਤੇ ਯੋਗ ਮੈਡੀਕਲ ਸਟਾਫ਼ ਵਲੋਂ ਸਥਾਨਕ ਲੋਕਾਂ ਦੀ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਕਰਨ ਦੇ ਦੋਸ਼ ਤਹਿਤ 6 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਲੁਧਿਆਣਾ ਰਬੜ ਕਿੰਗ ਟਾਇਰਸ ਵਲੋਂ ਉੱਤਰੀ ਭਾਰਤ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਨਵਾਂ ਵੇਅਰਹਾਊਸ ਲਾਂਚ <br/>
Ad Position 24