ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਠਿੰਡਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਚਮਕÏਰ ਸਿੰਘ, ਲੱਖਦੀਪ ਸਿੰਘ, ਮਨਵੀਰ ਸਿੰਘ, ਵਿੱਕੀ ਚÏਹਾਨ, ਬਲਜੀਤ ਸਿੰਘ, ਜਸਪ੍ਰੀਤ ਸਿੰਘ ਅਤੇ ਰਾਜਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ 2 ਕਰੋੜ, 30 ਲੱਖ ਦੀ ਜਾਇਦਾਦ ਦੀ ਖ਼ਰੀਦੋ ਫ਼ਰੋਖ਼ਤ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢