ਡੇਹਲੋਂ, 10 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਕੇ ਆਪਣਾ ਬਣਦਾ ਫ਼ਰਜ਼ ਨਿਭਾਇਆ ਹੈ, ਉਸਦੇ ਨਾਲ ਹੀ ਸੂਬੇ ਦੇ ਹਰ ਵਰਗ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰਕੇ ਆਪ ਸਰਕਾਰ ਨੇ ਦਰਸਾ ਦਿੱਤਾ ਹੈ, ਕਿ ਸੂਬੇ ਦੀ ਭਲਾਈਹਿੱਤ ਆਪ ਸਰਕਾਰ ਨੇ ਪਹਿਲੀਆਂ ਸਾਰੀਆਂ ਸਰਕਾਰਾਂ ਦੇ ਕੰਮਾਂ ਨੂੰ ਪਛਾੜਦਿਆਂ 4 ਸਾਲਾਂ ਦੇ ਰਾਜ ਅੰਦਰ ਹੀ ਵਧੇਰੇ ਲੋਕਹਿੱਤਾਂ ਸੰਬੰਧੀ ਕੰਮ ਕਰਨ ਦਾ ਰਿਕਾਰਡ ਬਣਾਇਆ ਹੈ |ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸੰਬੰਧੀ 'ਅਜੀਤ' ਨਾਲ ਵਿਸ਼ੇਸ਼ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਅÏਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੇ ਵਾਅਦੇ ਨੂੰ ਇਸ ਬਜਟ ਇਜਲਾਸ ਦੌਰਾਨ ਪੂਰਾ ਕਰਕੇ ਜਿੱਥੇ ਆਪਣਾ ਆਖ਼ਰੀ ਚੋਣ ਵਾਅਦਾ ਪੂਰਾ ਕੀਤਾ ਹੈ, ਉਸ ਦੇ ਨਾਲ ਹੀ ਮੁੜ ਸਰਕਾਰ ਬਣਾਉਣ ਦੀ ਨੀਂਹ ਵੀ ਰੱਖ ਦਿੱਤੀ ਹੈ, ਕਿਉਂਕਿ ਸਾਰੇ ਵਰਗਾਂ ਦੇ ਲੋਕ ਆਪ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਤੇ ਸੰਤੁਸ਼ਟ ਨਜ਼ਰ ਆ ਰਹੇ ਹਨ | ਵਿਧਾਇਕ ਸੰਗੋਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾ ਰਹੀ ਹੈ, ਨਾਲ ਹੀ ਆਮ ਲੋਕਾਂ ਦੀ ਰਖਵਾਲੀ ਸਮੇਤ ਨਿੱਜੀ ਮੁਸ਼ਕਲਾਂ ਦੇ ਹੱਲ ਲਈ ਜਿੱਥੇ ਸੰਗੋਵਾਲ ਪਰਿਵਾਰ ਦਿਨ ਰਾਤ ਹਾਜ਼ਰ ਰਹੇਗਾ, ਉਸਦੇ ਨਾਲ ਹੀ ਨਸ਼ਾ ਤਸਕਰਾਂ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਬਚਾਉਣ ਲਈ ਕਿਸੇ ਨੂੰ ਵੀ ਇਜਾਜ਼ਤ ਨਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਸ਼ਲਾਘਾਯੋਗ ਕੰਮਾਂ ਤੋਂ ਭਾਵੇਂ ਸਾਰੇ ਵਰਗਾਂ ਦੇ ਲੋਕ ਖ਼ੁਸ਼ ਹਨ, ਪਰ ਵਿਰੋਧੀ ਪਾਰਟੀ ਹੁਣ ਬੇਤੁਕੀਆਂ ਗੱਲਾਂ ਕਰਕੇ ਲੋਕਾਂ ਨੂੰ ਸਰਕਾਰ ਖ਼ਿਲਾਫ਼ ਭੜਕਾਉਣ ਦੇ ਯਤਨਾਂ ਵਿੱਚ ਲੱਗੀਆਂ ਹੋਈਆਂ ਹਨ, ਜਦਕਿ ਸੂਬੇ ਦੇ ਸੂਝਵਾਨ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਮੁੜ ਆਪ ਸਰਕਾਰ ਲਿਆਉਣ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ' ਤਹਿਤ ਜਿੱਥੇ ਸੂਬੇ ਦੀਆਂ ਮਹਿਲਾਵਾਂ ਲਈ ਇਕ ਹਜ਼ਾਰ ਦੇਣ ਲਈ ਬਜਟ ਸੈਸ਼ਨ ਦੌਰਾਨ 9300 ਕਰੋੜ ਰੁਪਏ ਦੀ ਰਾਸ਼ੀ ਰੱਖੀ ਹੈ, ਉਸਦੇ ਨਾਲ ਹੀ 4 ਸਾਲਾਂ ਦੇ ਕਾਰਜ ਕਾਲ ਦੌਰਾਨ ਸਾਰੇ ਵਰਗਾਂ ਲਈ ਸਹੂਲਤਾਂ ਲਿਆਂਦੀਆਂ ਹਨ, ਜਿਹਨਾਂ ਵਿੱਚ ਆਧੁਨਿਕ ਸਿੱਖਿਆ ਨੀਤੀ, ਖੇਡ ਗਰਾਊਾਡ ਬਣਾਉਣੇ, ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸਿਹਤ ਸਹੂਲਤਾਂ ਪ੍ਰਦਾਨ ਕਰਨਾ, ਉਦਯੋਗਿਕ ਅਤੇ ਕਾਰੋਬਾਰ ਨੀਤੀ, ਸੜਕਾਂ ਦੇ ਕੰਮਾਂ ਸਮੇਤ ਸੈਂਕੜੇ ਸਕੀਮਾਂ ਪ੍ਰਮੁੱਖ ਹਨ | ਵਿਧਾਇਕ ਸੰਗੋਵਾਲ ਨੇ ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਗੈਂਗਸਟਰਾਂ ਖ਼ਿਲਾਫ਼ ਆਰੰਭੀ ਕਾਰਵਾਈ ਦੀ ਦੱਬਕੇ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰਾਂ ਨੂੰ ਨੱਥ ਪਾ ਕੇ ਦਮ ਲਵੇਗੀ, ਤਾਂ ਕਿ ਆਮ ਲੋਕ ਸੁੱਖ ਦਾ ਸਾਹ ਲੈਣ ਸਕਣ | ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਹਿੱਤਾਂ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵੱਡੇ ਪੱਧਰ ਤੇ ਯਤਨ ਕਰ ਰਹੀ ਹੈ, ਜਿਸ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਸਮੇਤ ਗੈਂਗਸਟਰਾਂ ਤੋਂ ਨਿਜ਼ਾਤ ਦਿਵਾਉਣਾ ਸਰਕਾਰ ਦਾ ਮੁੱਖ ਮਨੋਰਥ ਬਣ ਚੁੱਕਾ ਹੈ | ਇਸ ਸਮੇਂ ਪੀ. ਏ. ਜਸਵਿੰਦਰ ਸਿੰਘ ਜੱਸੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਡੇਹਲੋਂ ਸੰਮਤੀ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਗੁਰਮ, ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਸੰਮਤੀ ਮੈਂਬਰ ਜਸਵੰਤ ਸਿੰਘ ਮੁਕੰਦਪੁਰ, ਦਫਦਰ ਇੰਚਾਰਜ ਮਨਦੀਪ ਸਿੰਘ ਰਵੀ ਝੰਮਟ, ਸਰਪੰਚ ਸੰਦੀਪ ਸਿੰਘ ਜਰਖੜ, ਅਮਰਿੰਦਰ ਸਿੰਘ ਬੁਲਾਰਾ ਸਮੇਤ ਵਲੋਂ ਵੀ ਪੰਜਾਬ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ ਗਈ |