11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਿਜਲੀ ਦਰਾਂ ਵਿਚ ਭਾਰੀ ਕਟੌਤੀ ਨਾਲ ਆਮ ਜਨਤਾ ਤੇ ਕਾਰੋਬਾਰੀਆਂ ਨੂੰ ਮਿਲੀ ਰਾਹਤ <br/>

Ad Position 21
No active advertisement
ਅਜੀਤ ਡੈਸਕ 11-03-2026
ਲੁਧਿਆਣਾ, 10 ਮਾਰਚ (ਜਤਿੰਦਰ ਭੰਬੀ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਵਲੋਂ ਵਿੱਤੀ ਸਾਲ 2026-27 ਲਈ ਜਾਰੀ ਕੀਤੇ ਗਏ ਨਵਾਂ ਟੈਰਿਫ਼ ਨੂੰ ਦੇਖਦੇ ਹੋਏ ਸੂਬੇ ਦੇ ਲੋਕਾਂ ਵਿਚ ਖੁਸ਼ੀ ਦਾ ਮਾਹੌਲ ਹੈ | ਸੂਬੇ ਦੇ ਲੋਕਾਂ ਨੂੰ ਰਾਹਤ ਦੇ ਕੇ 'ਆਪ' ਸਰਕਾਰ ਨੇ ਇਕ ਤੀਰ ਨਾਲ ਕਈ ਨਿਸ਼ਾਨੇ ਲਗਾਉਣ ਵਾਲੀ ਗੱਲ ਕੀਤੀ ਹੈ | ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਸਣੇ ਸਾਰੀਆਂ ਸ਼੍ਰੇਣੀਆਂ ਲਈ ਬਿਜਲੀ ਦੀਆਂ ਕੀਮਤਾਂ ਵਿਚ ਕਟੌਤੀ ਦੇ ਐਲਾਨ ਤੋਂ ਬਾਅਦ ਇਹ ਨਵੀਆਂ ਦਰਾਂ 1 ਅਪ੍ਰੈਲ 2026 ਤੋਂ ਲਾਗੂ ਹੋਣਗੀਆਂ, ਜਿਸ ਦਾ ਸੂਬੇ ਦੇ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਇੰਨਾ ਹੀ ਨਹੀਂ ਸਰਕਾਰ ਵਲੋਂ ਯੂਨਿਟ ਰੇਟ ਤੋਂ ਇਲਾਵਾ ਫਿਕਸਡ ਚਾਰਜਿਜ਼ ਵਿਚ ਵੀ 5 ਤੋਂ 10 ਰੁਪਏ ਪ੍ਰਤੀ ਕਿੱਲੋਵਾਟ ਦੀ ਕਮੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ, ਪਰ ਵਿਰੋਧੀਆਂ ਵਲੋਂ ਇਸ ਨੂੰ ਸਿਆਸੀ ਸਟੰਟ ਕਰਾਰ ਦਿੱਤਾ ਜਾ ਰਿਹਾ ਹੈ |
ਵਪਾਰਕ ਸੰਗਠਨ ਤੇ ਉਦਯੋਗਪਤੀਆਂ 'ਚ ਖੁਸ਼ੀ ਦੀ ਲਹਿਰ-ਸਰਹਾਲੀ
'ਆਪ' ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਨੂੰ ਲੈ ਕੇ ਜਿੱਥੇ ਆਮ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਉਦਯੋਗਪਤੀ ਅਤੇ ਵਪਾਰਕ ਸੰਗਠਨਾਂ ਵਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਮਾਲ ਸਕੇਲ ਇੰਡਸਟਰੀ ਐਂਡ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਸਰਹਾਲੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਅਤੇ ਵਪਾਰਕ ਸੰਗਠਨਾਂ ਵਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ, ਕਿਉਂਕਿ ਮਹਿੰਗਾਈ ਦੇ ਦੌਰ ਵਿਚ ਬਿਜਲੀ ਸਸਤੀ ਹੋਣ ਨਾਲ ਉਤਪਾਦਨ ਲਾਗਤ ਘਟੇਗੀ ਅਤੇ ਪੰਜਾਬ ਦੇ ਕਾਰੋਬਾਰ ਦੂਜੇ ਸੂਬਿਆਂ ਦੇ ਮੁਕਾਬਲੇ ਬਿਹਤਰ ਪ੍ਰਦਰਸ਼ਨ ਕਰ ਸਕਣਗੇ |
ਸਸਤੀ ਦੇ ਨਾਲ ਨਾਲ ਨਿਰਵਿਘਨ ਸਪਲਾਈ ਜ਼ਰੂਰੀ-ਵਿਸ਼ਵਕਰਮਾ
ਸੂਬੇ ਦੀ 'ਆਪ' ਸਰਕਾਰ ਵਲੋਂ ਬਿਜਲੀ ਦੀਆਂ ਦਰਾਂ ਵਿਚ ਕੀਤੀ ਗਈ ਕਟੌਤੀ ਦੀ ਸ਼ਲਾਘਾ ਕਰਦਿਆਂ ਫੈਡਰੇਸ਼ਨ ਆਫ਼ ਐਮ. ਐਸ. ਐਮ. ਈ. ਦੇ ਪ੍ਰਧਾਨ ਅਤੇ ਉਘੇ ਸਾਈਕਲ ਕਾਰੋਬਾਰੀ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਕਿਹਾ ਕਿ ਸਰਕਾਰ ਵਲੋਂ ਦੇਰੀ ਨਾਲ ਲਏ ਇਸ ਫ਼ੈਸਲੇ ਦੀ ਸ਼ਲਾਘਾ ਕਰਨੀ ਬਣਦੀ ਹੈ, ਜੇਕਰ ਇਹ ਚੋਣ ਸਟੰਟ ਨਾ ਹੋਇਆ ਅਤੇ ਲੰਬੇ ਸਮੇਂ ਲਈ ਰਾਹਤ ਹੋਈ, ਤਾਂ ਇਸ ਨਾਲ ਲੜਖੜਾ ਰਹੇ ਉਦਯੋਗ ਮੁੜ ਪੈਰਾਂ ਸਿਰ ਹੋ ਸਕਦੇ ਹਨ | ਇਸ ਸਬੰਧੀ ਵਿਸ਼ਵਕਰਮਾ ਨੇ ਇਹ ਮੰਗ ਵੀ ਕੀਤੀ ਕਿ ਆ ਰਹੇ ਗਰਮੀ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਸਸਤੀ ਦੇ ਨਾਲ ਨਾਲ ਨਿਰਵਿਘਨ ਸਪਲਾਈ ਵੀ ਅਤਿ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਬਾਹਰ ਹੁਲੱੜ੍ਹਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਪ੍ਰਬੰਧਕ <br/> ਅਗਲੀ ਖ਼ਬਰ ਕਾਰੋਬਾਰੀ ਨੂੰ ਜ਼ਖਮੀਂ ਕਰ ਕੇ ਲੁਟੇਰੇ ਸੋਨੇ ਦੇ ਗਹਿਣੇ ਤੇ ਨਕਦੀ ਲੁੱਟ ਕੇ ਹੋਏ ਫ਼ਰਾਰ <br/>
Ad Position 24