ਇਆਲੀ/ਥਰੀਕੇ, 10 ਮਾਰਚ (ਮਨਜੀਤ ਸਿੰਘ ਦੁੱਗਰੀ)-ਬਾਲਾ ਪ੍ਰੀਤਮ ਚੈਰੀਟੇਬਲ ਹਸਪਤਾਲ ਅਤੇ ਗੁਰਮਤਿ ਵਿਦਿਆਲਿਆ ਆਸ਼ਾਪੁਰੀ ਦੇ ਸੰਸਥਾਪਕ ਬਲਦੇਵ ਸਿੰਘ ਗਰੇਵਾਲ ਦੀ ਪਹਿਲੀ ਬਰਸੀ ਮੌਕੇ ਸੰਸਥਾ ਵਲੋਂ ਪਿੰਡ ਆਸੀ ਕਲਾਂ ਵਿਖੇ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਅਤੇ ਗੁਰਮਤਿ ਵਿਦਿਆਲਿਆ ਵਿਖੇ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਵਲੋਂ ਕੀਤੇ ਸਮਾਜ ਸੇਵਾ ਦੇ ਕੰਮਾਂ ਨੂੰ ਯਾਦ ਕਰਦਿਆਂ ਪਹਿਲੀ ਬਰਸੀ ਮਨਾਈ ਗਈ, ਜਿਸ ਮੌਕੇ ਪਹੁੰਚੀਆਂ ਉੱਘੀਆਂ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸੁਸਾਇਟੀ ਦੇ ਚੇਅਰਮੈਨ ਵਰਿੰਦਰ ਸਿੰਘ ਮਾਨ ਔਰੰਗਾਬਾਦ, ਟਰੱਸਟੀ ਡਾ. ਕਿਰਨਦੀਪ ਕੌਰ ਔਰੰਗਾਬਾਦ, ਫਾਰਮਾਸਿਸਟ ਅਮਨਦੀਪ ਕੌਰ ਕੈਨੇਡਾ ਅਤੇ ਬਲਦੀਪ ਸਿੰਘ ਧਾਲੀਵਾਲ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਾਤਾ ਬਲਜੀਤ ਕੌਰ ਗਰੇਵਾਲ ਦੀ ਰਹਿਨੁਮਾਈ ਹੇਠ ਮਨਾਈ ਗਈ ਬਲਦੇਵ ਸਿੰਘ ਗਰੇਵਾਲ ਦੀ ਪਹਿਲੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਦਿਲਬਾਗ ਸਿੰਘ ਦੇ ਰਾਗੀ ਜੱਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਉਕਤਾਂ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਗਿਆ ਕਿ ਮਾਤਾ ਬਲਜੀਤ ਕੌਰ ਗਰੇਵਾਲ ਦੀ ਰਹਿਨੁਮਾਈ ਹੇਠ ਬਲਦੇਵ ਸਿੰਘ ਗਰੇਵਾਲ ਦੇ ਲੋਕ ਭਲਾਈ ਦੇ ਕਾਰਜ ਕਰਨ ਦੇ ਲਏ ਸੁਪਨਿਆਂ ਨੂੰ ਸਕਾਰ ਕਰਨ ਲਈ ਸਮੂਹ ਪਿੰਡ ਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਇਹ ਉਪਰਾਲਾ ਜਾਰੀ ਰਹੇਗਾ | ਇਸ ਮੌਕੇ ਲਾਈਫ਼ ਮੈਂਬਰ ਗੁਰਦੀਪ ਸਿੰਘ ਲੀਲ, ਲਾਈਫ਼ ਮੈਂਬਰ ਡਾ. ਰਮੇਸ਼ ਕੁਮਾਰ ਮਨਸੂਰਾਂ, ਰਤਨ ਸਿੰਘ ਕਮਾਲਪੁਰੀ, ਰਤਨ ਚੋਪੜਾ ਮਨਮੋਹਨ ਸਿੰਘ, ਭਾਈ ਸ਼ਮਸ਼ੇਰ ਸਿੰਘ ਆਸੀ, ਸਰਪੰਚ ਹਰਜੀਤ ਸਿੰਘ, ਨੰਬਰਦਾਰ ਬਲਦੇਵ ਸਿੰਘ, ਸਵਰਨ ਸਿੰਘ, ਸੂਬੇਦਾਰ ਚਰਨ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਸ਼ਿੰਗਾਰਾ ਸਿੰਘ, ਅਮਰਜੀਤ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ ਤੋਂ ਇਲਾਵਾ ਪਰਿਵਾਰਿਕ ਰਿਸ਼ਤੇਦਾਰਾਂ, ਗਰੇਵਾਲ ਨਾਲ ਸਨੇਹ ਰੱਖਣ ਵਾਲਿਆਂ ਵਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ |