ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਮਹਿਰੂਮ ਸਿਹਤ ਮੰਤਰੀ ਸਤਪਾਲ ਗੋਸਾਈਾ ਦੇ ਪੋਤਰੇ ਅਮਿਤ ਗੋਸਾਈਾ ਭਾਜਪਾ ਤੋਂ ਅਸਤੀਫਾ ਦੇ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ | ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਅਕਾਲੀ ਦਲ ਵਿਚ ਸ਼ਾਮਿਲ ਕੀਤਾ ਗਿਆ | ਇਸ ਸਮੇਂ ਉਨ੍ਹਾਂ ਦੇ ਨਾਲ ਰਣਜੀਤ ਸਿੰਘ ਢਿੱਲੋਂ ਜ਼ਿਲ੍ਹਾ ਅਕਾਲੀ ਜੱਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਕਮਲ ਚੇਤਲੀ, ਜਸਦੀਪ ਸਿੰਘ ਕਾਉਂਕੇ, ਹਰਪਾਲ ਸਿੰਘ ਕੋਹਲੀ, ਕਮਲ ਅਰੋੜਾ ਸਮੇਤ ਕਈ ਹੋਰ ਆਗੂ ਸਨ | ਇਨ੍ਹਾਂ ਆਗੂਆਂ ਨੇ ਅਮਿਤ ਗੋਸਾਈਾ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੇ ਉਸਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਲੁਧਿਆਣਾ ਵਿਚ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਅਮਿਤ ਗੋਸਾਈਾ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਅਮਿਤ ਗੋਸਾਈਾ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਵਲੋਂ ਦਿੱਤੀਆਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਤੋਂ ਪਹਿਲਾਂ ਹਲਕਾ ਕੇਂਦਰੀ ਦੇ ਇੰਚਾਰਜ ਦੀ ਜ਼ਿੰਮੇਵਾਰੀ ਵਿਪਨ ਕਾਕਾ ਸੂਦ ਪਾਸ ਸੀ, ਪਰ ਵਿਪਨ ਦੇ ਭਾਜਪਾ ਵਿਚ ਜਾਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ |