ਲੁਧਿਆਣਾ, 10 ਮਾਰਚ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸਕੂਲ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਵਾਲੀਆ ਦੀ ਵਰ੍ਹੇਗੰਢ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਉਪਰੰਤ ਸਕੂਲ ਵਿਚ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਵੀ ਪਾਏ ਗਏ | ਇਸ ਮੌਕੇ ਰਾਗੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਇਸ ਦੇ ਨਾਲ ਹੀ ਅਰਦਾਸ ਅਤੇ ਇਲਾਹੀ ਹੁਕਮ ਨਾਲ ਪਾਠ ਦਾ ਸਮਾਪਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਵਲੋਂ ਸਾਬਕਾ ਚੇਅਰਮੈਨ ਨਿਰਮਲ ਸਿੰਘ ਵਾਲੀਆ ਦੇ ਕੀਤੇ ਗਏ ਅਣਥੱਕ ਯਤਨਾਂ ਨੂੰ ਸੰਗਤ ਨਾਲ ਸਾਂਝਾ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਤੇ ਪਿ੍ੰਸੀਪਲ ਅਨਿਲ ਕੁਮਾਰ ਸ਼ਰਮਾ ਵੀ ਮੌਜੂਦ ਸਨ |