11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨੈਸ਼ਨਲ ਐਾਵਾਰਡੀ ਕਰਮਜੀਤ ਗਰੇਵਾਲ ਦਾ ਗੀਤ 'ਮਸਲਾ ਦਿਲ ਦਾ' ਰਾਜ ਗਾਇਕ ਹੰਸ ਰਾਜ ਹੰਸ ਵਲੋਂ ਜਾਰੀ <br/>

Ad Position 21
No active advertisement
ਅਜੀਤ ਡੈਸਕ 11-03-2026
ਫੁੱਲਾਂਵਾਲ, 10 ਮਾਰਚ (ਮਨਜੀਤ ਸਿੰਘ ਦੁੱਗਰੀ)-ਨੈਸ਼ਨਲ ਅਵਾਰਡੀ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਦਾ ਲਿਖਿਆ ਅਤੇ ਆਪਣੀ ਸੁਰੀਲੀ ਆਵਾਜ਼ ਵਿਚ ਗਾਇਆ 'ਮਸਲਾ ਦਿਲ ਦਾ' ਗੀਤ ਨੂੰ ਪਦਮ ਸ੍ਰੀ ਸੂਫੀ ਗਾਇਕ ਹੰਸ ਰਾਜ ਹੰਸ ਨੇ ਸਥਾਨਕ ਹੋਟਲ ਮਹਾਰਾਜਾ ਰਿਜੈਂਸੀ, ਲੁਧਿਆਣਾ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕ ਅਰਪਿਤ ਕੀਤਾ | ਉਨ੍ਹਾਂ ਗਰੇਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦਿਲ ਦੀ ਤੰਦਰੁਸਤੀ ਲਈ ਬਹੁਤ ਪਿਆਰਾ ਗੀਤ ਲਿਖਿਆ ਤੇ ਸੋਹਣੀਆਂ ਸੁਰਾਂ ਵਿਚ ਗਾਇਆ ਹੈ | ਇਸ ਗੀਤ ਰਾਹੀਂ ਲੋਕਾਂ ਨੂੰ ਸਹਿਜੇ ਪਤਾ ਲੱਗੇਗਾ ਕਿ ਦਿਲ ਨੂੰ ਹਮੇਸ਼ਾ ਜਵਾਨ ਰੱਖਣ ਲਈ ਸਾਨੂੰ ਕੀ-ਕੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ | ਇਸ ਗੀਤ ਬਾਰੇ ਮਾਸਟਰ ਕਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ (ਡੀ.ਐਮ.ਸੀ.) ਲੁਧਿਆਣਾ ਦੇ ਸਹਿਯੋਗ ਅਤੇ ਵਿਸ਼ਵ ਪ੍ਰਸਿੱਧ ਚੀਫ਼ ਕਾਰਡੀਓਲੋਜਿਸਟ ਡਾ. ਬਿਸ਼ਵ ਮੋਹਨ ਦੀ ਪ੍ਰੇਰਨਾ ਸਦਕਾ ਬਣਿਆ, ਜਿਨ੍ਹਾਂ ਬਲੱਡ ਪ੍ਰੈਸ਼ਰ (ਬੀ.ਪੀ.) ਅਤੇ ਸ਼ੂਗਰ ਵਰਗੀਆਂ ਅਲਾਮਤਾਂ ਤੋਂ ਬਚਾਅ ਕਰਕੇ ਦਿਲ ਨੂੰ ਹਮੇਸ਼ਾ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ ਹੈ | ਇਸ ਸਮਾਗਮ ਮੌਕੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਡੀ.ਐਮ.ਸੀ. ਪ੍ਰਬੰਧਕ ਸੁਸਾਇਟੀ ਦੇ ਪ੍ਰਧਾਨ ਸੁਨੀਲ ਕਾਂਤ ਮੁੰਜਾਲ, ਸਕੱਤਰ ਬਿਪਨ ਗੁਪਤਾ, ਮੁਕੇਸ਼ ਕੁਮਾਰ ਖਜ਼ਾਨਚੀ, ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਵਾਂਡਰ, ਡਾ. ਬਿਸ਼ਵ ਮੋਹਨ ਕਾਰਡੀਓਲੋਜਿਸਟ, ਡਾ. ਸਤਬੀਰ ਸਿੰਘ ਗੋਸਲ ਵਾਇਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਡਾ. ਸਮੀਰ ਕੌੜਾ (ਗੀਤ ਦੇ ਪ੍ਰਮੁੱਖ ਸਲਾਹਕਾਰ), ਡਾ. ਨਿਰਮਲ ਜੌੜਾ, ਗੁਰਪ੍ਰੀਤ ਸਿੰਘ ਤੂਰ ਤੋਂ ਇਲਾਵਾ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬੁਲਾਰੇ, ਡਾਕਟਰ, ਵਿਦਵਾਨ, ਉਦਯੋਗਪਤੀ, ਸਿਆਸੀ ਸ਼ਖ਼ਸੀਅਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਦੋ ਰੋਜ਼ਾ ਕੀਰਤਨ ਅਤੇ ਕਥਾ ਸਮਾਗਮ <br/> ਅਗਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>
Ad Position 24