ਲੁਧਿਆਣਾ, 11 ਮਾਰਚ (ਭੁਪਿੰਦਰ ਸਿੰਘ ਬੈਂਸ)- ਬਕਾਇਆ ਟੈਕਸ ਦੀ ਵਸੂਲੀ ਤੇਜ਼ ਕਰਨ ਲਈ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਜੋਨ ਏ ਦਫਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ੋਨਲ ਕਮਿਸ਼ਨਰਾਂ ਨੰੂ ਵਸੂਲੀ ਮੁੁਹਿੰਮ ਤੇਜ਼ ਕਰਨ ਅਤੇ ਨਿਰਧਾਰਤ ਅੰਕੜੇ ਪੂਰੇ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ ਦੌਰਾਨ ਦੱਸਿਆ ਗਿਆ ਕਿ 180 ਕਰੋੜ ਰੁਪਏ ਵਿਚੋਂ ਹੁਣ ਤੱਕ ਲਗਭਗ 142.86 ਕਰੋੜ ਰੁਪਏ ਪ੍ਰਾਪਰਟੀ ਟੈਕਸ ਅਤੇ 55 ਕਰੋੜ ਰੁਪਏ ਵਿਚੋਂ 37.81 ਕਰੋੜ ਰੁਪਏ ਪਾਣੀ ਸੀਵਰੇਜ ਯੂਜਰ ਚਾਰਜ ਵਲੋਂ ਵਸੂਲ ਹੋ ਚੁੱਕੇ ਹਨ | ਮੇਅਰ ਅਤੇ ਕਮਿਸ਼ਨਰ ਨੇ ਸ਼ਹਿਰਵਾਸੀਆਂ ਨੰੂ ਅਪੀਲ ਕੀਤੀ ਕਿ ਉਹ 31 ਮਾਰਚ 2026 ਤੱਕ ਆਪਣੇ ਬਕਾਇਆ ਟੈਕਸ ਜਮ੍ਹਾਂ ਕਰਵਾ ਦੇਣ | ਉਨ੍ਹਾਂ ਕਿਹਾ ਕਿ ਦੇਰੀ ਨਾਲ ਭੁਗਤਾਨ ਕਰਨ ਤੇ 20 ਫੀਸਦੀ ਜੁਰਮਾਨਾ ਅਤੇ 18 ਫੀਸਦੀ ਸਾਲਾਨਾ ਵਿਆਜ ਲਾਗੂ ਕੀਤਾ ਜਾਵੇਗਾ | ਨਗਰ ਨਿਗਮ ਵਲੋਂ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਇਲਾਕਿਆਂ ਵਿਚ ਕੈਂਪ ਵੀ ਲਗਾਏ ਜਾਣਗੇ |