18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਤੋਂ ਸਹਿਮੇ ਲੋਕਾਂ ਨੇ ਸ਼ਿੰਗਾਰ ਸਿਨੇਮਾ ਚੌਂਕੀ ਦੇ ਬਾਹਰ ਦਿੱਤਾ ਧਰਨਾ <br/>

Ad Position 21
No active advertisement
ਅਜੀਤ ਡੈਸਕ 12-03-2026
ਲੁਧਿਆਣਾ, 11 ਮਾਰਚ (ਜਤਿੰਦਰ ਭੰਬੀ)-ਦਿਨ-ਪ੍ਰਤੀ ਦਿਨ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਸ਼ਿੰਗਾਰ ਰੋਡ, ਸ਼ਿਵਾਜੀ ਨਗਰ, ਹਰਚਰਨ ਨਗਰ, ਨਿਊ ਸ਼ਿਵਾਜੀ ਨਗਰ, ਹਰਗੋਬਿੰਦ ਨਗਰ ਸਮੇਤ ਅਨੇਕਾਂ ਇਲਾਕਿਆਂ ਦੇ ਲੋਕਾਂ ਨੇ ਇਕੱਠੇ ਹੋ ਸ਼ਿੰਗਾਰ ਸਿਨੇਮਾ ਚੌਂਕੀ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਯੋਗੇਸ਼ ਹਾਂਡਾ ਵੀ ਧਰਨੇ 'ਚ ਪਹੁੰਚੇ | ਇਸ ਮੌਕੇ ਸੰਬੋਧਨ ਕਰਦਿਆਂ ਯੋਗੇਸ਼ ਹਾਂਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ | ਹਾਲਾਤ ਇਹ ਬਣ ਚੁੱਕੇ ਹਨ ਕਿ ਲੋਕ ਘਰਾਂ 'ਚੋਂ ਬਾਹਰ ਨਿਕਲਣ ਲੱਗੇ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਿੰਗਾਰ ਸਿਨੇਮਾ ਚੌਂਕੀ ਅਧੀਨ ਆਉਂਦੇ ਸ਼ਿੰਗਾਰ ਰੋਡ, ਸ਼ਿਵਾਜੀ ਨਗਰ, ਹਰਚਰਨ ਨਗਰ, ਨਿਊ ਸ਼ਿਵਾਜੀ ਨਗਰ, ਹਰਗੋਬਿੰਦ ਨਗਰ ਸਮੇਤ ਹੋਰਨਾਂ ਇਲਾਕਿਆਂ ਵਿਚ ਵਾਹਨ ਚੋਰੀ, ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ 'ਚ ਨਿਰੰਤਰ ਵਾਧਾ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿਚ ਪਿਛਲੇ ਦਿਨਾਂ ਦੌਰਾਨ ਲਗਾਤਾਰ ਵਾਰਦਾਤਾਂ ਵਾਪਰ ਰਹੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋ ਰਿਹਾ ਹੈ | ਕੌਂਸਲਰ ਸਿਮਰਨਜੀਤ ਸਿੰਘ ਸੀਮੂ, ਕੌਂਸਲਰ ਗੌਰਵ ਸਿੰਘ ਗੋਰਾ ਤੇ ਕੌਂਸਲਰ ਇੰਦਰ ਅਗਰਵਾਲ ਨੇ ਕਿਹਾ ਕਿ ਵਾਪਰ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਪਰ ਪੁਲਿਸ ਪ੍ਰਸ਼ਾਸਨ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਸਬੰਧਿਤ ਇਲਾਕਿਆਂ ਵਿਚ ਪੁਲਿਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ | ਇਸ ਮੌਕੇ ਜਗਦੀਸ਼ ਲਾਲ ਜੱਗੀ, ਰਿੰਕੂ ਮਲਹੋਤਰਾ ਚੁੰਨੀ ਵਾਲੇ, ਸ਼ਾਂਤੀ ਲਾਲ, ਸੰਨੀ ਉਪਲ, ਮਨੀ ਅਰੋੜਾ, ਅਮਿਤ ਕੇ.ਕੇ., ਗੁੱਡੂ ਸਮੇਤ ਵੱਡੀ ਗਿਣਤੀ 'ਚ ਆਸ-ਪਾਸ ਦੇ ਮੁਹੱਲਿਆਂ ਦੇ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਲੁਧਿਆਣਾ ਵਿਚ ਐਲ.ਪੀ.ਜੀ, ਡੀਜ਼ਲ ਤੇ ਪੈਟਰੋਲ ਦੀ ਕੋਈ ਕਮੀ ਨਹੀ-ਡੀ.ਸੀ. <br/> ਅਗਲੀ ਖ਼ਬਰ ਨਵੀਂ ਬਣਾਉਣ ਲਈ ਤੋੜੀ ਗਈ ਗਿੱਲ ਰੋਡ, ਪਰ ਮਹੀਨੇ ਬਾਅਦ ਵੀ ਨਹੀਂ ਮਿਲੀ ਲੋਕਾਂ ਨੂੰ ਰਾਹਤ <br/>
Ad Position 24