ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜੱਲਿਆਂਵਾਲਾ ਬਾਗ਼ ਅੰਮਿ੍ਤਸਰ ਵਿਖੇ ਨਵੀਨੀਕਰਨ ਅਤੇ ਸੁੰਦਰੀਕਰਨ ਕਰਨ ਸਮੇਂ ਆਪਣੀ ਜਾਨ ਦੇਸ਼ ਲਈ ਦੇਣ ਵਾਲੇ ਮਹਾਨ ਸ਼ਹੀਦਾਂ ਦੀਆਂ ਗੈਲਰੀ ਵਿਚ ਤਸਵੀਰਾਂ ਅਤੇ ਤਖ਼ਤੀਆਂ ਗ਼ਾਇਬ ਹੋਣਾ ਚਿੰਤਾ ਦਾ ਵਿਸ਼ਾ ਹੈ¢ ਇਹ ਸ਼ਬਦ ਅੱਜ ਇਕ ਲਿਖਤੀ ਬਿਆਨ ਰਾਹੀਂ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਹੇ | ਸ੍ਰੀ ਬਾਵਾ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਏ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ¢ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ¢ ਸੂਬਾ ਸਰਕਾਰ ਵਲੋਂ ਮਨਮਾਨੀਆਂ ਕਰਕੇ ਸ਼ਹੀਦਾਂ ਦੀਆਂ ਫ਼ੋਟੋਆਂ ਸਿਰਫ਼ ਦਫ਼ਤਰਾਂ ਵਿਚ ਲਗਾਉਣਾ ਲੋਕ ਵਿਖਾਵਾ ਬਣ ਕੇ ਰਹਿ ਗਈਆਂ ਹਨ ਪਰ ਉਨ੍ਹਾਂ ਦੀ ਸੋਚ, ਸਚਾਈ, ਦੇਸ਼ ਭਗਤੀ ਤੋਂ ਕੋਹਾਂ ਦੂਰ ਸੋਚ ਦੇ ਮਾਲਕ ਸਿਆਸੀ ਕੁਰਸੀਆਂ 'ਤੇ ਬਿਰਾਜਮਾਨ ਹੋ ਕੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਦਾ ਭਾਸ਼ਣ ਸਿਰਫ਼ 15 ਅਗਸਤ ਅਤੇ 26 ਜਨਵਰੀ ਨੂੰ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਤਸਵੀਰ ਨਾਲੋਂ ਸ਼ਹੀਦ ਸ਼ਬਦ ਹਟਾਉਣਾ ਅਤਿ ਨਿੰਦਣਯੋਗ ਕਾਰਵਾਈ ਹੈ¢ ਉਨ੍ਹਾਂ ਕਿਹਾ ਕਿ ਜਿਸ ਵਕੀਲ ਨੇ ਜੱਲਿਆਂਵਾਲਾ ਬਾਗ਼ ਦੀ ਘਟਨਾ ਦਾ ਕੇਸ ਲੜਿਆ ਅਤੇ ਸਚਾਈ ਬਿਆਨ ਕੀਤੀ ਉਸ ਵਕੀਲ ਚੇਤੂਰ ਸ਼ੰਕਰਨ ਨਾਇਰ ਦੀ ਤਸਵੀਰ ਅਤੇ ਲਿਖਤਾਂ ਗ਼ਾਇਬ ਕਰਨ ਵਾਲੀ ਸੰਸਥਾ ਖ਼ਿਲਾਫ਼ ਉਪਰੋਕਤ ਬੇਨਿਯਮੀਆਂ ਨੂੰ ਦੇਖਦੇ ਹੋਏ ਐਕਸ਼ਨ ਲਿਆ ਜਾਵੇ | ਬਾਵਾ ਨੇ ਕਿਹਾ ਕਿ ਭਾਰਤ ਦੇ ਖ਼ੂਬਸੂਰਤ ਗੁਲਦਸਤੇ ਦੇ ਰਾਖੇ ਮਹਾਨ ਸ਼ਹੀਦਾਂ ਦੇ ਨਾਮ 'ਤੇ ਸਿਰਫ਼ ਸਿਆਸੀ ਰੋਟੀਆਂ ਹੀ ਸੇਕਦੇ ਹਨ¢ ਉਨ੍ਹਾਂ ਅੰਦਰ ਦੇਸ਼ ਭਗਤੀ, ਦੇਸ਼ ਪਿਆਰ ਨਾਮ ਦੀ ਕੋਈ ਚੀਜ਼ ਨਹੀਂ¢ ਉਨ੍ਹਾਂ ਕਿਹਾ ਕਿ ਲੋੜ ਹੈ ਆਜ਼ਾਦੀ ਦੇ ਪਰਵਾਨਿਆਂ ਨੂੰ ਯਾਦ ਕਰੀਏ ਜਿਨ੍ਹਾਂ ਬਾਰੇ ਕਿਹਾ ਜਾਂਦਾ ਸੀ, 'ਲਾਲ ਕਿਲੇ੍ਹ ਸੇ ਆਈ ਆਵਾਜ਼-ਢਿੱਲੋਂ, ਸਹਿਗਲ, ਸ਼ਾਹਨਵਾਜ਼' ਭਾਰਤ ਦੀ ਆਜ਼ਾਦੀ ਦੀ ਲੜਾਈ ਵਿਚ ਸਭ ਵਰਗਾਂ ਦੇ ਲੋਕਾਂ ਦਾ ਯੋਗਦਾਨ ਹੈ¢ ਇਸ ਨੂੰ ਭੁੱਲਣਾ ਨਹੀਂ ਚਾਹੀਦਾ¢