ਲੁਧਿਆਣਾ, 11 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ਸਥਿਤ ਫ਼ੈਕਟਰੀ ਵਿਚ ਹੋਈ ਇਕ ਲੜਕੀ ਦੀ ਮÏਤ ਦੇ ਮਾਮਲੇ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪਰਿਵਾਰਕ ਅਤੇ ਇਲਾਕੇ ਦੇ ਲੋਕਾਂ ਨੇ ਸਿਵਲ ਹਸਪਤਾਲ ਨੇੜੇ ਜ਼ੋਰਦਾਰ ਪ੍ਰਦਰਸ਼ਨ ਕੀਤਾ, ਜਿਸ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਮਿ੍ਤਕ ਲੜਕੀ ਰੌਸ਼ਨੀ ਦੇ ਭਰਾ ਮੁਹੰਮਦ ਉਸਮਾਨ ਨੇ ਦੱਸਿਆ ਕਿ ਉਸ ਦੀ ਭੈਣ ਛਾਉਣੀ ਮੁਹੱਲਾ ਸਥਿਤ ਬਿਸਕੁਟ ਫ਼ੈਕਟਰੀ ਵਿਚ ਕੰਮ ਕਰਦੀ ਸੀ ਅਤੇ ਬੀਤੇ ਦਿਨ ਫ਼ੈਕਟਰੀ ਮਾਲਕਾਂ ਨੇ ਉਸ ਦੀ ਮÏਤ ਬਾਰੇ ਦੱਸਿਆ ਤੇ ਕਿਹਾ ਕਿ ਰੌਸ਼ਨੀ ਨੇ ਫ਼ੈਕਟਰੀ ਵਿਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ | ਜਦੋਂ ਉਹ ਉਥੇ ਪਹੁੰਚੇ ਤਾਂ ਰੌਸ਼ਨੀ ਦੀ ਲਾਸ਼ ਜ਼ਮੀਨ 'ਤੇ ਪਈ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਉਥੇ ਪਹੁੰਚਣ ਤੋਂ ਪਹਿਲਾਂ ਹੀ ਮਾਲਕਾਂ ਵਲੋਂ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰ ਦਿੱਤਾ ਸੀ ਅਤੇ ਉਸ ਸੀ.ਸੀ. ਟੀਵੀ ਕੈਮਰੇ ਵੀ ਬੰਦ ਕਰ ਦਿੱਤੇ ਗਏ ਸਨ | ਉਨ੍ਹਾਂ ਦੱਸਿਆ ਕਿ ਇਹ ਖ਼ੁਦਕੁਸ਼ੀ ਦਾ ਨਹੀਂ, ਬਲਕਿ ਹੱਤਿਆ ਦਾ ਮਾਮਲਾ ਹੈ | ਉਨ੍ਹਾਂ ਫ਼ੈਕਟਰੀ ਮਾਲਕਾਂ ਦੇ ਦੋਸ਼ ਲਗਾਉਂਦੇ ਕਿਹਾ ਕਿ ਉਸਦੀ ਭੈਣ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਲਟਕਾਈ ਗਈ ਹੈ | ਮਿ੍ਤਕਾ ਦੇ ਭਰਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਉਨ੍ਹਾਂ ਦੇ ਬਿਆਨ ਲਿਖੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਸੰਘਰਸ਼ ਤੇਜ਼ ਕਰਨਗੇ, ਜਿਸਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਦੀ ਵੀ ਉਡੀਕ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਰਿਪੋਰਟ ਆਉਣ ਤੋਂ ਬਾਅਦ ਜਿਹੜਾ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ | ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |